ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਰਨ ਖੇਰ ਨੇ ਦਿੱਤਾ ਜਵਾਬ - ਕਾਂਗਰਸੀ ਚਾਹੁੰਦੇ ਹਨ ਮੈਂ ਕੋਰੋਨਾ ਨਾਲ ਮਰ ਜਾਵਾਂ

ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਕਾਂਗਰਸ ਦੇ ਦੋਸ਼ਾਂ ਦਾ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਨੇਤਾ ਚਾਹੁੰਦੇ ਹਨ ਕਿ ਮੈਂ ਕੋਰੋਨਾ ਮਹਾਮਾਰੀ ਦੇ ਵਿਚਕਾਰ ਘਰੋਂ ਬਾਹਰ ਨਿਕਲਾਂ, ਜਿਸ ਨਾਲ ਮੇਰੀ ਮੌਤ ਹੋ ਜਾਵੇ। ਉਨ੍ਹਾਂ ਨੇ ਕਾਂਗਰਸ ਆਗੂਆਂ ਨੂੰ ਘਰ 'ਚ ਹੀ ਰਹਿਣ ਦੀ ਸਲਾਹ ਦਿੱਤੀ ਹੈ।
 

ਦਰਅਸਲ ਕਈ ਕਾਂਗਰਸੀ ਨੇਤਾਵਾਂ ਨੇ ਟਵੀਟ ਕਰਕੇ ਦੋਸ਼ ਲਾਇਆ ਸੀ ਕਿ ਕਿਰਨ ਖੇਰ ਕੋਰੋਨਾ ਮਹਾਂਮਾਰੀ ਵਿਚਕਾਰ ਚੰਡੀਗੜ੍ਹ ਛੱਡ ਕੇ ਮੁੰਬਈ 'ਚ ਹੈ। ਉਹ ਇੱਥੇ ਲੋਕਾਂ ਦੀ ਮਦਦ ਨਹੀਂ ਕਰ ਰਹੀ ਹੈ। ਇਸੇ ਦਾ ਜਵਾਬ ਦੇਣ ਲਈ ਕਿਰਨ ਖੇਰ ਨੇ ਵੀਡੀਓ ਜਾਰੀ ਕੀਤੀ।
 

 

ਕਿਰਨ ਖੇਰ ਨੇ ਵੀਡੀਓ ਵਿੱਚ ਕਿਹਾ ਕਿ ਉਹ ਮੁੰਬਈ 'ਚ ਨਹੀਂ, ਸਗੋਂ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਚ ਹਨ, ਕਿਉਂਕਿ ਚੰਡੀਗੜ੍ਹ ਕਾਂਗਰਸ ਦੇ ਨੇਤਾਵਾਂ ਨੇ ਹਾਲ ਹੀ ਵਿੱਚ ਦੋਸ਼ ਲਾਇਆ ਸੀ ਕਿ ਸੰਸਦ ਮੈਂਬਰ ਆਪਣੇ ਹਲਕੇ ਨੂੰ ਛੱਡ ਕੇ ਮੁੰਬਈ ਵਿੱਚ ਰਹਿ ਰਹੇ ਹਨ। ਕੋਰੋਨਾ ਵਾਇਰਸ ਦੇ ਇਸ ਸਮੇਂ ਵਿੱਚ ਉਹ ਆਪਣੇ ਸੰਸਦੀ ਹਲਕੇ ਦੇ ਲੋਕਾਂ ਦੇ ਨਾਲ ਨਹੀਂ ਹਨ।
 

ਇਸੇ ਦਾ ਜਵਾਬ ਦੇਣ ਲਈ ਉਨ੍ਹਾਂ ਨੇ ਇਹ ਵੀਡੀਓ ਬਣਾਈ ਅਤੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੈਂ ਚੰਡੀਗੜ੍ਹ ਵਿੱਚ ਹਾਂ। ਘਰ ਤੋਂ ਹੀ ਪ੍ਰਸ਼ਾਸਨ ਦੀ ਹਰੇਕ ਗਤੀਵਿਧੀ 'ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਜਾਵੇ ਅਤੇ ਇਸ ਨਾਲ ਉਨ੍ਹਾਂ ਦੀ ਮੌਤ ਹੋ ਜਾਵੇ ਤਾਂ ਜੋ ਉਹ ਉਨ੍ਹਾਂ ਤੋਂ ਬਾਅਦ ਇਸ ਸੰਸਦੀ ਹਲਕੇ ਨੂੰ ਜਿੱਤ ਸਕਣ।
 

ਕਿਰਨ ਖੇਰ ਨੇ ਕਿਹਾ ਕਿ ਕਾਂਗਰਸੀ ਉਨ੍ਹਾਂ ਨੂੰ ਜ਼ਿੰਦਾ ਰਹਿੰਦੇ ਨਹੀਂ ਹਰਾ ਸਕਦੇ, ਇਸ ਲਈ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਲਈ ਉਕਸਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੋਸ਼ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਰਨ ਖੇਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੂਗਰ ਹੈ ਅਤੇ ਉਨ੍ਹਾਂ ਦੀ ਉਮਰ ਵੀ ਵੱਧ ਹੈ। ਇਸ ਲਈ ਡਾਕਟਰ ਨੇ ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸੀ ਨੇਤਾ ਪਵਨ ਬਾਂਸਲ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਸ ਸਮੇਂ ਉਹ ਸੈਲਫ਼ੀ ਤੇ ਤਸਵੀਰਾਂ ਖਿਚਵਾਉਣ ਦਾ ਕੰਮ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kiran Kher replied to the Congress leaders they want I die from Coronavirus