ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝੋਨਾ ਦੇ ਮੁੱਦੇ ਉਤੇ ਕਿਸਾਨਾਂ ਵੱਲੋਂ ਧਰਨਾ

ਝੋਨਾ ਦੇ ਮੁੱਦੇ ਉਤੇ ਕਿਸਾਨਾਂ ਵੱਲੋਂ ਧਰਨਾ

ਪੰਜਾਬ ਵਿਚ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਮਾਲਵਾ ਪੱਟੀ ਦੇ ਕਿਸਾਨਾਂ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।  ਧਰਨੇ ਨੂੰ ਸੰਬੋਧਨ ਕਰਦੇ ਹੋਏ ਮਾਨ ਸਿੰਘ ਰਾਜਪੁਰਾ ਵਿੱਤ ਸਕੱਤਰ ਪੰਜਾਬ ਨੇ ਕਿਹਾ ਕਿ ਪਿਛਲੇ ਸਾਲ 2018 ਵਿਚ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਕਰਕੇ ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀਆਂ ਵਿਚ ਰੁਲਦੀ ਰਹੀ ਅਤੇ ਸੈਲਰ ਮਾਲਕ, ਆੜਤੀਏ, ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਨਮੀ ਦੀ ਮਾਤਰਾ ਦੀ ਆੜ ਹੇਠ 4 ਕਿਲੋ ਤੋਂ 12 ਕਿਲੋ ਪ੍ਰਤੀ ਕੁਵਿੰਟਲ ਦੀ ਕਾਟ ਕੱਟਕੇ ਕਿਸਾਨਾਂ ਦੀ ਖੁੱਲ੍ਹ ਕੇ ਲੁੱਟ ਕੀਤੀ।

 

ਕਿਸਾਨ ਆਗੂ ਮੇਹਰ ਸਿੰਘ ਥੇਹੜੀ, ਰੇਸ਼ਮ ਸੰਘ ਯਾਤਰੀ ਨੇ ਕਿਹਾ ਕਿ ਪਿਛਲੇ ਸਾਲ ਮੰਡੀਆਂ ਵਿਚੋਂ ਝੋਨਾ ਚੁਕਵਾਉਣ ਲਈ ਯੂਨੀਅਨ ਵੱਲੋਂ ਸੰਘਰਸ਼ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਉਸ ਸਮੇ਼ ਸਰਕਾਰ ਵੱਲੋਂ ਇਹ ਵਿਸ਼ਵਾਸ ਦਿੱਤਾ ਗਿਆ ਸੀ ਕਿ ਅਗਲੇ ਸੀਜਨ ਦੌਰਾਨ 5 ਜੂਨ ਨੂੰ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਵੇਗੀ, ਪ੍ਰੰਤੂ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ।

 

ਆਗੂਆਂ ਨੇ ਕਿਹਾ ਕਿ ਝੋਨੇ ਦੀ ਲਵਾਈ 20 ਜੂਨ ਕਰਨਾ ਸਰਾਸ਼ਰ ਧੱਕਾ ਹੈ ਅਤੇ ਖੇਤੀਬਾੜੀ ਵਿਭਾਗ ਲੋਟੂ ਜਮਾਤ ਨਾਲ ਰਲਕੇ ਕਿਸਾਨਾਂ ਦੀ ਲੁੱਟ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 20 ਜੂਨ ਤੋਂ ਝੋਨਾ ਲਾਉਣ ਨੂੰ ਰੱਦ ਕਰਕੇ 1 ਜੂਨ ਤੋਂ ਝੋਨਾ ਲਾਉਣ ਲਈ ਕਿਸਾਨ ਮਜ਼ਬੂਰ ਹੋਣਗੇ, ਜਿਸ ਸਬੰਧੀ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kisan Union Protest Bathinda demanding to allow paddy sowing from June 1 instead