ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਧਰਨਾ

ਕਿਸਾਨ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਧਰਨਾ

ਕਾਂਗਰਸ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਵਿਰੁਧ ਜ਼ਿਲ੍ਹਾ ਮੁੱਖ ਦਫ਼ਤਰਾਂ ਉਤੇ ਧਰਨੇ ਦਿੱਤੇ ਗਏ।  ਸੰਗਰੂਰ ਜ਼ਿਲ੍ਹਾ ਮੁੱਖ ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਆਗੂਆਂ ਨੇ ਸੰਬੋਧਨ ਕੀਤਾ।

 

ਆਗੂਆਂ ਨੇ ਕਿਹਾ ਕਿ ਕੈਪਟਨ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਉਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ, ਪ੍ਰੰਤੂ ਹੁਣ ਸਰਕਾਰ ਆਪਣੇ ਵਾਦਿਆਂ ਤੋਂ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਉਲਟ ਧੂਰੀ ਇਲਾਕੇ ਦੇ ਗੰਨਾ ਕਸਤਕਾਰਾਂ ਦਾ ਕਰੋੜਾਂ ਰੁਪਏ ਗੰਨਾ ਮਿੱਲਾਂ ਵੱਲ ਬਕਾਇਆ ਖੜ੍ਹਾ ਹੈ। 

 

ਆਗੂਆਂ ਨੇ ਕਿਹਾ ਕਿ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਦੇ ਗੰਨੇ ਦੇ ਬਕਾਏ ਦਾ ਸਾਰਾ ਭੁਗਤਾਨ ਨਹੀਂ ਹੁੰਦਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਬਕਾਇਆ ਨਾ ਦਿੱਤਾਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ, ਜਸਵਿੰਦਰ ਸਿੰਘ ਸੋਮਾ, ਦਰਬਾਰਾ ਸਿੰਘ ਛਾਜਲਾ ਆਦਿ ਨੇ ਸੰਬੋਧਨ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kisan union protests against government