ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨੇੜੇ ਮੰਨੇ ਜਾਂਦੇ ਸ੍ਰੀ ਦਿਆਲ ਸਿੰਘ ਕੋਲਿਆਂਵਾਲੀ ਨੇ ਅੱਜ ਮੋਹਾਲੀ ਸਥਿਤ ਜਿ਼ਲ੍ਹਾ ਸੈਸ਼ਨਜ਼ ਅਦਾਲਤ `ਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ।
ਐਡੀਸ਼ਨਲ ਸੈਸ਼ਨਜ਼ ਜੱਜ ਸੰਜੇ ਅਗਨੀਹੋਤਰੀ ਇਸ ਮਾਮਲੇ ਦੀ ਸੁਣਵਾਈ ਆਉਂਦੀ 6 ਦਸੰਬਰ ਨੂੰ ਕਰਨਗੇ।
ਇੱਥੇ ਵਰਨਣਯੋਗ ਹੈ ਕਿ ਸੁਪਰੀਮ ਕੋਰਟ ਪਹਿਲਾਂ ਸ੍ਰੀ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਕੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਆਤਮ-ਸਮਰਪਣ ਕਰਨ ਦੀ ਹਦਾਇਤ ਜਾਰੀ ਕਰ ਚੁੱਕੀ ਹੈ।
ਸ੍ਰੀ ਕੋਲਿਆਂਵਾਲੀ `ਤੇ ਦੋਸ਼ ਲੱਗਦਾ ਰਿਹਾ ਹੈ ਕਿ ਪੰਜਾਬ `ਚ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਂਧ ਧਨ ਇਕੱਠਾ ਕੀਤਾ ਹੈ।
ਸ੍ਰੀ ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਮੈਂਬਰ ਅਤੇ ਪੰਜਾਬ ਐਗਰੋ ਇੰਡਸਟ੍ਰੀਜ਼ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।