ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ: IG ਪਰਮਰਾਜ ਉਮਰਾਨੰਗਲ ਨੂੰ ਹਿਰਾਸਤ ’ਚ ਲਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਅੱਜ ਆਈਜੀ ਪਰਮਰਾਜ ਉਮਰਾਨੰਗਲ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਇਹ ਦੂਜੀ ਵੱਡੀ ਗ੍ਰਿਫਤਾਰੀ ਹੈ, ਇਸ ਤੋਂ ਪਹਿਲਾਂ ਸਾਬਕਾ ਐਸਐਸਪੀ ਚਰਨਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਐਸਆਈਟੀ ਵੱਲੋਂ ਕੁਝ ਦਿਨ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਮਿਲੀ ਜਾਣਕਾਰੀ ਮੁਤਾਬਕ ਕੀਤੀ ਗਈ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸਨ।  ਇਸ ਮਾਮਲੇ ਸਬੰਧੀ ਐਸਆਈਟੀ ਜਾਂਚ ਕਰ ਰਹੀ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kotkapura shootout Detained IG Umranangal