ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਟਲਾ ਬ੍ਰਾਂਚ ਨਹਿਰ 29 ਮਈ ਤੋਂ 11 ਜੂਨ ਤੱਕ ਰਹੇਗੀ ਬੰਦ

ਪੰਜਾਬ ਜਲ ਸਰੋਤ ਵਿਭਾਗ ਨੇ ਦੱਸਿਆ ਹੈ ਕਿ ਭੀਖੀ ਰਜਬਾਹੇ ਦੇ ਹੈੱਡ ਉੱਤੇ ਮਾਈਕਰੋ ਹਾਈਡਲ ਪ੍ਰਾਜੈਕਟ ਦੇ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਲਈ ਪਟਿਆਲਾ ਫੀਡਰ-1 ਵਿੱਚੋਂ ਨਿਕਲਦੀ ਕੋਟਲਾ ਬ੍ਰਾਂਚ ਨਹਿਰ 14 ਦਿਨ ਬੰਦ ਰਹੇਗੀ। 

 

ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਜਲ ਸਰੋਤ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਭੀਖੀ ਰਜਬਾਹੇ ਦੇ ਹੈੱਡ ’ਤੇ ਮਾਈਕਰੋ ਹਾਈਡਲ ਪ੍ਰਾਜੈਕਟ ਦੇ ਰਹਿੰਦੇ ਕੰਮਾਂ ਨੂੰ ਨਿਬੇੜਨ ਲਈ ਕੋਟਲਾ ਬ੍ਰਾਂਚ ਨਹਿਰ ਦੀ 29 ਮਈ ਤੋਂ 11 ਜੂਨ, 2020 (ਦੋਵੇਂ ਦਿਨ ਸ਼ਾਮਲ) ਬੰਦੀ ਹੋਵੇਗੀ। 

 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਾਰਦਨ ਇੰਡੀਆ ਕੈਨਾਲ ਐਂਡ  ਡਰੇਨੇਜ਼ ਐਕਟ, 1873 ਅਧੀਨ ਜਾਰੀ ਨਿਯਮਾਂ ਦੇ ਰੂਲ ਨੰਬਰ 63 ਤਹਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:KOTLA BRANCH CANAL TO REMAIN CLOSED FROM MAY 29 TO JUNE 11