ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

 

ਨਵ ਨਿਯੁਕਤ ਚੇਅਰਮੈਨ ਬਾਵਾ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਗਤੀਸ਼ੀਲ ਪਾਰਦਰਸ਼ੀ ਦਿਸ਼ਾ ਦੇਣ ਦਾ ਕੀਤਾ ਵਾਅਦਾ 


ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। 

 

ਅੱਜ ਇਥੇ ਉਦਯੋਗ ਭਵਨ ਵਿਖੇ ਹੋਏ ਸਮਾਗਮ ਦੌਰਾਨ ਅਹੁਦਾ ਸੰਭਾਲਦਿਆਂ ਸ੍ਰੀ ਬਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। 

 

ਸ੍ਰੀ ਬਾਵਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ ਕਸਬਿਆਂ ਵਿੱਚ ਉਦਯੋਗਕ ਵਿਕਾਸ ਕਰਨ ਦੀ ਲੋੜ ਹੈ। ਇਸ ਸਬੰਧੀ ਮੁੱਖ ਮੰਤਰੀ ਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਦਿਸ਼ਾ ਨਿਰਦੇਸ਼ਨਾ ਅਧੀਨ ਪਾਰਦਰਸ਼ੀ ਸਮਰੱਥ ਨੀਤੀ ਤਿਆਰ ਕੀਤੀ ਜਾਵੇਗੀ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਨਵੇਂ ਉੱਦਮੀਆਂ ਨੂੰ ਪੰਜਾਬ 'ਚ ਉਦਯੋਗ ਲਾਉਣ ਲਈ ਪ੍ਰੇਰਿਆ ਜਾਵੇਗਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Krishna Kumar Bawa takes over as Chairman of Punjab State Industrial Development Corporation