ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੁਲਬੀਰ ਸਿੰਘ ਜ਼ੀਰਾ ਨੇ ਕਰਵਾਇਆ ਆਪਣਾ ‘ਡੋਪ ਟੈਸਟ’

ਕੁਲਬੀਰ ਸਿੰਘ ਜ਼ੀਰਾ ਨੇ ਕਰਵਾਇਆ ਆਪਣਾ ‘ਡੋਪ ਟੈਸਟ’

ਜ਼ੀਰਾ ਹਲਕੇ ਤੋਂ ਕਾਂਗਰਸੀ ਵਿਧਾਇਕ ਸ੍ਰੀ ਕੁਲਬੀਰ ਸਿੰਘ ਜ਼ੀਰਾ ਨੇ ਅੱਜ ਪਿੰਡ ਠੱਠਾ ਕਿਸ਼ਨ ਸਿੰਘ ਵਿਖੇ ਲੱਗੇ ਵਿਸ਼ੇਸ਼ ਕੈਂਪ ਦੌਰਾਨ ਆਪਣਾ ‘ਡੋਪ’ ਟੈਸਟ ਕਰਵਾਇਆ, ਜੋ ‘ਨੈਗੇਟਿਵ’ ਨਿੱਕਲਿਆ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਜ਼ੀਰਾ ਨੂੰ ‘ਨਸ਼ੇੜੀ’ ਆਖ ਕੇ ਚਿੜ੍ਹਾਇਆ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਉਸੇ ਗੱਲ ਤੋਂ ਉਤਸ਼ਾਹਿਤ ਹੋ ਕੇ ਕੱਲ੍ਹ ਸ੍ਰੀ ਜ਼ੀਰਾ ਨੇ ਸ੍ਰੀ ਬਾਦਲ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਡੋਪ ਟੈਸਟ ਕਰਵਾਉਣ ਦਾ ਐਲਾਨ ਕੀਤਾ ਸੀ ਤੇ ਨਾਲ ਹੀ ਸ੍ਰੀ ਸੁਖਬੀਰ ਬਾਦਲ ਨੂੰ ਵੀ ਇਹ ਟੈਸਟ ਕਰਵਾਉਣ ਲਈ ਵੰਗਾਰਿਆ ਸੀ।

 

 

ਇਹ ਵਿਵਾਦ ਉਸੇ ਦਿਨ ਤੋਂ ਚੱਲ ਰਿਹਾ ਹੈ, ਜਦੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਹੁਰਾਂ ਦੀ ਅਗਵਾਈ ਹੇਠ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾ ਰਹੀ ਸੀ, ਤਦ ਸ੍ਰੀ ਕੁਲਬੀਰ ਸਿੰਘ ਜ਼ੀਰਾ ਉੱਥੇ ਅਚਾਨਕ ਭੜਕ ਪਏ ਸਨ ਤੇ ਆਖਿਆ ਸੀ ਕਿ ਅਜਿਹੇ ਸਮਾਰੋਹਾਂ ਦੀ ਕੀ ਲੋੜ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਸ਼ਰੇਆਮ ਹੁੰਦਾ ਹੈ। ਇਹ ਆਖ ਕੇ ਉਹ ਉਸ ਸਹੁੰ–ਚੁਕਾਈ ਸਮਾਰੋਹ ਦਾ ਬਾਈਕਾਟ ਕਰ ਕੇ ਉੱਥੋਂ ਚਲੇ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਦੇ ਖ਼ਾਸ ਸਾਥੀ ਨੂੰ ਕਿਸੇ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ।

 

ਕੁਲਬੀਰ ਸਿੰਘ ਜ਼ੀਰਾ ਨੇ ਕਰਵਾਇਆ ਆਪਣਾ ‘ਡੋਪ ਟੈਸਟ’

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kulbir Singh Zira got his Dope Tested