ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਲਦੀਪ ਚਾਹਲ ਨੇ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ


ਐਸ.ਏ.ਐਸ. ਨਗਰ ਦੇ ਨਵ ਨਿਯੁਕਤ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਆਈ.ਪੀ.ਐਸ. ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਸ੍ਰੀ ਹਰਚਰਨ ਸਿੰਘ ਭੁੱਲਰ ਦੀ ਥਾਂ ਲਈ ਹੈ, ਜਿਨ੍ਹਾਂ  ਦਾ ਵਿਜੀਲੈਂਸ ਬਿਉਰੋ ਵਿੱਚ ਤਬਾਦਲਾ ਹੋਇਆ ਹੈ। ਸ੍ਰੀ ਚਾਹਲ ਇਸ ਤੋਂ ਪਹਿਲਾਂ ਵੀ ਇਸ ਜ਼ਿਲ੍ਹੇ ਵਿੱਚ ਐਸ.ਐਸ.ਪੀ. ਦੇ ਅਹੁਦੇ ਉਤੇ ਰਹਿ ਚੁੱਕੇ ਹਨ।

 

ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਚਾਹਲ ਨੇ ਕਿਹਾ ਕਿ ਪੁਲਿਸ ਜੁਰਮ ਤੇ ਨਸ਼ਿਆਂ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਏਗੀ। 

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਰਾਧੀਆਂ ਨੂੰ ਫੜਨ ਤੇ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਪੁਲਿਸ ਦਾ ਸਹਿਯੋਗ ਦੇਣ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਜ਼ਿਲ੍ਹੇ ਵਿੱਚ ਆਵਾਜਾਈ ਪ੍ਰਣਾਲੀ ਨੂੰ ਸੁਚਾਰੂ ਕੀਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kuldeep Chahal assumes charge as SSP SAS Nagar