ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੰਗਾਹ ਦੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ – ਸਿੱਖ ਪੰਥ ’ਚ ਮੁੜ ਸ਼ਾਮਲ ਕਰੋ ਜੀ

ਲੰਗਾਹ ਦੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ – ਸਿੱਖ ਪੰਥ ’ਚ ਮੁੜ ਸ਼ਾਮਲ ਕਰੋ ਜੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਸੁੱਚਾ ਸਿੰਘ ਲੰਗਾਹ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰ ਕੇ ਲਿਖਤੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਸਿੱਖ–ਪੰਥ ਵਿੱਚ ਦੋਬਾਰਾ ਸ਼ਾਮਲ ਕੀਤਾ ਜਾਵੇ।

 

 

ਚੇਤੇ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ੍ਰੀ ਸੁੱਚਾ ਸਿੰਘ ਲੰਗਾਹ ਦੀ ਇੱਕ ਵਿਡੀਓ ਸਾਲ 2017 ’ਚ ਵਾਇਰਲ ਹੋ ਗਈ ਸੀ, ਜਿਸ ਵਿੱਚ ਉਹ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ ’ਚ ਵਿਖਾਈ ਦੇ ਰਹੇ ਸਨ। ਉਸੇ ਵਿਡੀਓ ਦੇ ਆਧਾਰ ਉੱਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਸਿੱਖ–ਪੰਥ ’ਚੋਂ ਛੇਕ ਦਿੱਤਾ ਗਿਆ ਸੀ।

 

 

ਤਦ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਹੋਣ ਵਾਲੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਮਾੜੇ ਵਿਵਹਾਰ ਤੇ ਸਿੱਖ ਸਿਧਾਂਤਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਸੀ; ਜਿਸ ਕਾਰਨ ਉਸ ਚੋਣ ਤੋਂ ਪਹਿਲਾਂ–ਪਹਿਲਾਂ ਹੀ ਅਕਤੂਬਰ 2017 ’ਚ ਉਨ੍ਹਾਂ ਨੂੰ ਪੰਥ ’ਚੋਂ ਛੇਕ ਦਿੱਤਾ ਗਿਆ ਸੀ।

 

 

ਗੁਰਦਾਸਪੁਰ ਦੀ ਅਦਾਲਤ ਨੇ ਅਗਲੇ ਸਾਲ 2018 ’ਚ ਸ੍ਰੀ ਸੁੱਚਾ ਸਿੰਘ ਲੰਗਾਹ ਨੂੰ ਬਰੀ ਕਰ ਦਿੱਤਾ ਸੀ। ਇਸੇ ਲਈ ਹੁਣ ਸ੍ਰੀ ਲੰਗਾਹ ਨੇ ਉਸੇ ਅਦਾਲਤੀ ਫ਼ੈਸਲੇ ਦੇ ਹਵਾਲੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਸਿੱਖ ਪੰਥ ਵਿੱਚ ਮੁੜ ਸ਼ਾਮਲ ਕੀਤਾ ਜਾਵੇ।

 

 

ਤਦ ਉਸ ਜ਼ਿਮਨੀ ਚੋਣ ਵੇਲੇ ਸ੍ਰੀ ਲੰਗਾਹ ਦੀ ਉਸ ਵਾਇਰਲ ਵਿਡੀਓ ਦਾ ਮੁੱਦਾ ਕਾਫ਼ੀ ਜ਼ਿਆਦਾ ਭਖਿਆ ਸੀ।

 

 

ਸ੍ਰੀ ਲੰਗਾਹ ਨੇ 18 ਅਗਸਤ, 2018 ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਪੰਥ ’ਚ ਬਹਾਲ ਕਰਨ ਦੀ ਬੇਨਤੀ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Langah urges Akal Takht Sahib re-enter me into Sikh Panth