ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਘੀ ਮੌਕੇ ਦਰਬਾਰ ਸਾਹਿਬ 'ਚ ਇਸਨਾਨ ਕਰਨ ਲਈ ਭਾਰੀ ਗਿਣਤੀ 'ਚ ਪੁੱਜੀ ਸੰਗਤ

ਮਾਘ ਮਹੀਨੇ ਦੀ ਸੰਗਰਾਂਦ ਭਾਵ ਮਾਘੀ ਵਾਲੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇਸ਼ਨਾਨ ਕਰਨ ਨਾਲ 68 ਤੀਰਥਾਂ ਦਾ ਫਲ ਇਕੱਠਾ ਹੀ ਮਿਲਦਾ ਹੈ। ਇਸ ਕਰ ਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਬਿਨਾਂ ਕਿਸੇ ਭੇਦਭਾਵ ਦੇ ਉਪਰੋਕਤ ਦੋਵਾਂ ਥਾਵਾਂ 'ਤੇ ਕੇਸੀ ਇਸ਼ਨਾਨ ਕਰਦੇ ਵਿਖਾਈ ਦਿੰਦੇ ਹਨ। ਇਸ ਤੋਂ ਇਲਾਵਾ ਤਖਤੂਪੁਰਾ ਵਿਖੇ ਵੀ ਮਾਘੀ ਮੇਲਾ ਲੱਗਦਾ ਹੈ।
 

 

ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤੜਕਸਾਰ ਤੋਂ ਹੀ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ। ਗੁਰੂ ਘਰ ਆਈਆਂ ਸੰਗਤਾਂ ਵਲੋਂ ਪਵਿੱਤਰ ਸਰੋਵਰ 'ਚ ਆਸਥਾ ਦੀ ਡੁੱਬਕੀ ਲਾਈ ਜਾ ਰਹੀ ਹੈ। ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
 

 

ਜਾਣਕਾਰੀ ਅਨੁਸਾਰ ਮੌਸਮ ਦੇ ਬਦਲੇ ਮਿਜਾਜ਼ ਅਤੇ ਕੜਾਕੇ ਦੀ ਪੈ ਰਹੀ ਠੰਢ ਦੇ ਬਾਵਜੂਦ ਅੰਮ੍ਰਿਤ ਵੇਲੇ ਤੋਂ ਹੀ ਲੋਕ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰ ਰਹੇ ਹਨ। ਸੋਮਵਾਰ ਰਾਤ ਸੰਗਤ ਕਾਫਲੇ ਬਣਾ ਕੇ ਪਹੁੰਚਣੀ ਸ਼ੁਰੂ ਹੋ ਗਈ ਸੀ। ਉਨ੍ਹਾਂ ਲਈ ਥਾਂ-ਥਾਂ 'ਤੇ ਲੰਗਰ ਲਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੂੰ ਸੁੰਦਰ ਬਿਜਲੀ ਦੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
 

 

ਜ਼ਿਕਰਯੋਗ ਹੈ ਕਿ ਮਾਘੀ ਵਾਲੇ ਦਿਨ ਸਿਰਫ ਪੰਜਾਬ ਹੀ ਨਹੀਂ ਸਗੋਂ ਪੂਰੇ ਭਾਰਤ 'ਚ ਹੀ ਲੋਕ ਪਵਿੱਤਰ ਸਰੋਵਰਾਂ, ਝਰਨਿਆਂ, ਨਦੀਆਂ, ਨਹਿਰਾਂ, ਦਰਿਆਵਾਂ, ਝੀਲਾਂ ਵਿਚ ਇਸ਼ਨਾਨ ਕਰ ਕੇ ਮਾਘੀ ਮਨਾਉਂਦੇ ਹਨ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Large number of devotees reached at Darbar Sahib