ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਨੂੰ ਮੋਗਾ ’ਚ ਮਿਲਣ ਲੱਗੇ ਵੱਡੀ ਗਿਣਤੀ ’ਚ ਹਮਾਇਤੀ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਅੱਜ ਜ਼ਿਲ੍ਹਾ ਮੋਗਾ ਵਿਖੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦਫ਼ਤਰ ਦਾ ਉਦਘਾਟਨ ਉਨ੍ਹਾਂ ਨੇ ਐਮ.ਐਲ. ਮਾਸਟਰ ਬਲਦੇਵ ਸਿੰਘ, ਦਲਜੀਤ ਸਿੰਘ ਸਦਰਪੁਰਾ ਪੀ..ਸੀ ਮੈਂਬਰ ਅਤੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਬਰਾੜ ਦੀ ਹਾਜ਼ਰੀ ਚ ਕੀਤਾ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਸੁਖਪਾਲ ਖਹਿਰਾ ਵਲੋਂ ਅੱਜ ਮੋਗਾ ਵਿਖੇ ਪਾਰਟੀ ਦੇ ਦਫ਼ਤਰ ਦੇ ਉਦਘਾਟਨੀ ਸਮਾਗਮ ਦੌਰਾਨ ਹਾਜ਼ਰ ਹੋਏ ਲੋਕਾਂ ਦੀ ਗਿਣਤੀ ਦੇਖ ਕੇ ਇਸ ਗੱਲ ਦਾ ਅੰਦਾਜ਼ਾ ਲਗਾਉਣਾ ਕੋਈ ਮੁਸ਼ਕਲ ਗੱਲ ਨਹੀਂ ਕਿ ਮੋਗੇ ਚ ਪਾਰਟੀ ਆਪਣੇ ਹਮਾਇਤੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੂਰੀ ਤਰ੍ਹਾਂ ਸਰਗਰਮ ਹੈ। ਮੋਗਾ ਜ਼ਿਲ੍ਹੇ ਚ ਪੰਜਾਬੀ ਏਕਤਾ ਪਾਰਟੀ ਨੂੰ ਮਿਲਣ ਵਾਲੇ ਇਸ ਭਰਵੇਂ ਹੁੰਗਾਰੇ ਮਗਰੋਂ ਹੀ ਸੁਖਪਾਲ ਖਹਿਰਾ ਅਤੇ ਉਨ੍ਹਾਂ ਦੀ ਟੀਮ ਨੇ ਇੱਥੇ ਦਫ਼ਤਰ ਖੋਲ੍ਹਣ ਦਾ ਮਨ ਬਣਾ ਲਿਆ ਸੀ। ਜਿਸਦਾ ਅੱਜ ਰਵਾਇਤੀ ਉਦਘਾਟਨ ਕਰ ਦਿੱਤਾ ਗਿਆ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਦਰਅਸਲ ਪੰਜਾਬ ਦੇ ਹੱਕਾਂ ਦੀ ਪੂਰਤੀ ਲਈ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਸੂਬੇ ਦੇ ਫੈਸਲਿਆਂ ਲਈ ਖੁੱਦ–ਮੁਖਤਿਆਰੀ ਦੀ ਮੰਗ ਕੀਤੀ ਸੀ। ਖੁੱਦ–ਮੁਖਤਿਆਰੀ ਦਾ ਮੁੱਦਾ ਹੱਲ ਨਾ ਹੁੰਦਾ ਵੇਖ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾ ਲਈ ਸੀ।

 

ਪੰਜਾਬੀ ਏਕਤਾ ਪਾਰਟੀ ਦੇ ਗਠਨ ਮਗਰੋਂ ਹੀ ਸੁਖਪਾਲ ਖਹਿਰਾ ਨੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਸੀ। ਸੂਤਰਾਂ ਮੁਤਾਬਕ ਸੁਖਪਾਲ ਖਹਿਰਾ ਦੀ ਨਵੀਂ ਪਾਰਟੀ ਨੂੰ ਮੋਗਾ ਜ਼ਿਲ੍ਹੇ ਚ ਹਮਾਇਤੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਤੋਂ ਬਾਅਦ ਹੀ ਪੰਜਾਬੀ ਏਕਤਾ ਪਾਰਟੀ ਦੇ ਮੈਂਬਰਾਂ ਨੇ ਮੋਗਾ ਵਿਖੇ ਇਸ ਦਫ਼ਤਰ ਨੂੰ ਖੋਲ੍ਹੇ ਜਾਣ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:large number of supporters were seen in the moga of Sukhpal Khaira