ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 24 ਨਵੰਬਰ ਤਕ ਝੋਨੇ ਦੀ ਹੋਈ ਖਰੀਦ ਦਾ ਤਾਜ਼ਾ ਅੰਕੜਾ

ਪੰਜਾਬ ਵਿੱਚ 24 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 162.74 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1119762 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜਤੀਆਂ ਦੇ ਖਾਤਿਆਂ ਵਿੱਚ 28027.66 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ

 

ਜਾਣਕਾਰੀ ਮੁਤਾਬਕ ਸੂਬੇ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 16158803 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115261 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ

 

ਪਨਗ੍ਰੇਨ ਵੱਲੋਂ 6707105 ਟਨ, ਮਾਰਕਫੈੱਡ ਵੱਲੋਂ 4143122 ਟਨ ਅਤੇ ਪਨਸਪ ਵੱਲੋਂ 3306663 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1780741 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਵਲੋਂ 221172 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ

 

ਕੁੱਲ ਮਿਲਾ ਕੇ 16158803 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Latest paddy procurement in Punjab till November 24