ਅਗਲੀ ਕਹਾਣੀ

ਸਾਂਪਲਾ ਜਿਹੇ ਆਗੂ ਕਰਤਾਰਪੁਰ ਸਾਹਿਬ ਲਾਂਘੇ ਦੇ ਰਾਹ ’ਚ ਅੜਿੱਕੇ ਡਾਹ ਰਹੇ: ਕੈਪਟਨ

ਸਾਂਪਲਾ ਜਿਹੇ ਆਗੂ ਕਰਤਾਰਪੁਰ ਸਾਹਿਬ ਲਾਂਘੇ ਦੇ ਰਾਹ ’ਚ ਅੜਿੱਕੇ ਡਾਹ ਰਹੇ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ

 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਦੇ ਰਾਹ ' ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਫੈਸਲਾ ਪੂਰਾ ਹੁੰਦਾ ਦਿਸ ਰਿਹਾ ਹੈ

 


ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਨਪੜ੍ਹ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨਾ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ ' ਦਿਲਚਸਪੀ ਨਹੀਂ ਹੈ

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਖਤਮ ਕਰਨਾ ਅਸੰਭਵ ਨਹੀਂ ਹੈ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਯਾਤਰਾ ਪਰਮਿਟ 'ਤੇ ਲਾਂਘੇ ਦੌਰਾਨ ਵੀਜ਼ਾ ਜ਼ਰੂਰਤਾਂ ਨੂੰ ਲਾਜ਼ਮੀ ਤੌਰ 'ਤੇ ਪੂਰਾ ਕੀਤਾ ਜਾ ਸਕਦਾ ਹੈ ਇਹ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਲਈ ਸਿਰਫ਼ ਸੀਮਤ ਗਤੀਵਿਧੀ ਲਈ ਹੋਵੇਗਾ

 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰਾ ਪਰਮਿਟ ਲਾਂਘੇ ਰਾਹੀਂ ਦਾਖਲ ਹੋਣ ਤੇ ਬਾਹਰ ਨਿਕਲਣ ਲਈ ਕਾਫ਼ੀ ਹੋਵੇਗਾ ਇਸ ਦੇ ਨਾਲ ਆਧਾਰ ਕਾਰਡ (ਨਾਗਰਿਕ ਦਾ ਬਾਇਓਮੈਟ੍ਰਿਕ ਵੇਰਵਾ) ਵਰਗਾ ਦਸਤਾਵੇਜ਼ ਉਨ੍ਹਾਂ ਲੋਕਾਂ ਲਈ ਸ਼ਨਾਖਤੀ ਪਰੂਫ਼ ਵਜੋਂ ਵਰਤਿਆ ਜਾ ਸਕਦਾ ਹੈ ਜੋ ਲਾਂਘੇ ਰਾਹੀਂ ਯਾਤਰਾ ਕਰਨੀ ਚਾਹੁੰਦੇ ਹੋਣਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Leaders like Sampla are becoming obstacle in Kartarpur corridor