ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਹੋ ਸਕੇਗੀ ਉਮਰ ਕੈਦ

ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਹੋ ਸਕੇਗੀ ਉਮਰ ਕੈਦ

-- ਅਨੁਸੂਚਿਤ ਜਾਤਾਂ ਦੇ ਮੁਲਾਜ਼ਮਾਂ ਲਈ ਤਰੱਕੀ * ਰਾਖਵਾਂਕਰਨ
-- ਪੰਜਾਬ ਰਾਜ ਉਚੇਰੀ ਸਿੱਖਿਆ ਕੌਂਸਲ ਦੀ ਸਥਾਪਨਾ
-- ਵਿਰੋਧੀ ਧਿਰ ਦਾ ਆਗੂ ਵਰਤ ਸਕੇਗਾ ਪ੍ਰਾਈਵੇਟ ਕਾਰ
-- ਸਰਵਿਸ ਪ੍ਰੋਵਾਈਡਰਾਂ ਦੀਆਂ ਸੇਵਾਵਾਂ * ਵਾਧਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾਈ ਮੰਤਰੀ ਮੰਡਲ ਨੇ ਸਾਰੇ ਧਾਰਮਿਕ ਗ੍ਰੰਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਗਵਦ ਗੀਤਾ, ਪਵਿੱਤਰ ਕੁਰਾਨ ਤੇ ਪਵਿੱਤਰ ਬਾਈਬਲ ਦੀ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਤੈਅ ਕਰਨ ਲਈ ਭਾਰਤੀ ਦੰਡ ਸੰਘਤਾ ਤੇ ਫ਼ੌਜਦਾਰੀ ਕਾਨੂੰਨ ਵਿੱਚ ਸੋਧਾਂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਵਿੱਚ ਮਦਦ ਮਿਲੇਗੀ


ਇਸ ਤੋਂ ਇਲਾਵਾ ਮੰਤਰੀ ਨੇ ਅੱਜ ਹੋਰ ਵੀ ਕਈ ਅਹਿਮ ਬਿਲਾਂ ਨੂੰ ਮਨਜ਼ੂਰੀ ਦਿੱਤੀ ਹੈ


1. ਅਨੁਸੂਚਿਤ ਜਾਤਾਂ ਦੇ ਮੁਲਾਜ਼ਮਾਂ ਲਈ ਤਰੱਕੀ * ਰਾਖਵਾਂਕਰਨ
ਅਨੁਸੂਚਿਤ ਜਾਤਾਂ ਦੇ ਹਿਤਾਂ ਦੀ ਰਾਖੀ ਲਈ ਮੰਤਰੀ ਮੰਡਲ ਨੇ ਅਨੁਸੂਚਿਤ ਜਾਤਾਂ ਦੇ ਮੁਲਾਜ਼ਮਾਂ ਨੂੰ ਤਰੱਕੀ ਵਿੱਚ ਗਰੁੱਪ ਅਤੇ ਬੀ ਲਈ 14 ਫ਼ੀ ਸਦੀ ਤੇ ਗਰੁੱਪਸੀ ਤੇ ਡੀ ਲਈ 20 ਫ਼ੀ ਸਦੀ ਰਾਖਵਾਂਕਰਨ ਬਹਾਲ ਕਰਨ ਵਾਸਤੇ ਬਿੱਲ ਵਿਧਾਨ ਸਭਾ * ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿਲ ਦੇ ਪਾਸ ਹੋਣ ਨਾਲ ਭਾਰਤੀ ਸੰਵਿਧਾਨ ਦੀ ਧਾਰਾ 16(4)() ਅਨੁਸਾਰ ਤਰੱਕੀਆਂ * ਰਾਖਵੇਂਕਰਨ ਦਾ ਲਾਭ 20 ਫ਼ਰਵਰੀ, 2018 ਤੋਂ ਅਮਲ * ਲਿਆਉਣ ਲਈ ਰਾਹ ਪੱਧਰਾ ਹੋ ਜਾਵੇਗਾ


2. ਪੰਜਾਬ ਰਾਜ ਉਚੇਰੀ ਸਿੱਖਿਆ ਕੌਂਸਲ ਦੀ ਸਥਾਪਨਾ
ਮੰਤਰੀ ਮੰਡਲ ਨੇ ਵਿਧਾਨ ਸਭਾ ਵਿੱਚ ਇੱਕ ਬਿਲ ਲਿਆ ਕੇ ਪੰਜਾਬ ਰਾਜ ਉਚੇਰੀ ਸਿੱਖਿਆ ਕੌਂਸਲ ਦਾ ਗਠਨ ਕਰਨ ਦੀ ਮਨਜ਼ੂਰੀ ਦੇ ਦਿੱਤਾ ਹੈ। ਇਸ ਦਾ ਮੰਤਵ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਯੋਜਨਾਬੱਧ ਤੇ ਇੱਕਸਾਰ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਕੌਂਸਲ ਦੇ ਮੁਖੀ ਮੁੱਖ ਮੰਤਰੀ ਹੋਣਗੇ, ਜਦ ਕਿ ਉਚੇਰੀ ਸਿੱਖਿਆ ਮੰਤਰੀ ਇਸ ਦੇ ਉੱਪਚੇਅਰਮੈਨ ਅਤੇ ਉਚੇਰੀ ਸਿੱਖਿਆ ਦੇ ਪ੍ਰਸ਼ਾਸਨਿਕ ਸਕੱਤਰ ਇਸ ਦੇ ਮੈਂਬਰ ਸਕੱਤਰ ਹੋਣਗੇ


3. ਵਿਰੋਧੀ ਧਿਰ ਦਾ ਆਗੂ ਵਰਤ ਸਕੇਗਾ ਪ੍ਰਾਈਵੇਟ ਕਾਰ
ਮੰਤਰੀ ਨੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਦਾ ਪ੍ਰਸਤਾਵ ਮਨਜ਼ੂਰ ਕਰਦਿਆਂ ਪੰਜਾਬ ਵਿਧਾਨ ਸਭਾ * ਵਿਰੋਧੀ ਧਿਰ ਦੇ ਆਗੂ ਨੂੰ ਸਰਕਾਰ ਕਾਰ ਦੀ ਥਾਂ ਆਪਣੀ ਪ੍ਰਾਈਵੇਟ ਕਾਰ ਵਰਤਣ ਦੀ ਪ੍ਰਵਾਨਗੀ ਦੇ ਦਿੱਤੀ ਹੈ


4. ਸਰਵਿਸ ਪ੍ਰੋਵਾਈਡਰਾਂ ਦੀਆਂ ਸੇਵਾਵਾਂ ' ਵਾਧਾ
ਸੂਬਾ ਸਰਕਾਰ ਨੇ 516 ਵੈਟਰਨਰੀ ਫ਼ਾਰਮਾਸਿਸਟਾਂ ਤੇ 531 ਸਫ਼ਾਈ ਸੇਵਕਾਂ ਸਮੇਤ ਸਰਵਿਸ ਪ੍ਰੋਵਾਈਡਰਾਂ ਦੇ ਠੇਕੇ ਦੀ ਮਿਆਦ ਵਿੱਚ 30 ਮਾਰਚ, 2019 ਤੱਕ ਵਾਧਾ ਕਰਨ ਦਾ ਫ਼ੈਸਲਾ ਕਤਾ ਹੈ, ਤਾਂ ਜੋ ਦੂਰਦੁਰਾਡੇ ਦੇ ਦਿਹਾਤੀ ਇਲਾਕਿਆਂ ' ਡੇਅਰੀ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਯੋਜਨਾਵਾਂ ਤੇ ਨਵੀਂਆਂ ਗਤੀਵਿਧੀਆਂ ਨੂੰ ਲਾਗੂ ਕੀਤਾ ਜਾ ਸਕੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Life Sentence for Sacrilege in Punjab