ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਇਟ ਐਂਡ ਸਾਊਂਡ ਸ਼ੋਅ ‘ਚ ਗੁਰੂ ਨਾਨਕ ਦੇ ਜੀਵਨ ਤੇ ਫਲਸਫੇ ਤੋਂ ਕਰਵਾਇਆ ਜਾਣੂ

1 / 2ਲਾਇਟ ਐਂਡ ਸਾਊਂਡ ਸ਼ੋਅ ‘ਚ ਗੁਰੂ ਨਾਨਕ ਦੇ ਜੀਵਨ ਤੇ ਫਲਸਫੇ ਤੋਂ ਕਰਵਾਇਆ ਜਾਣੂ

2 / 2ਲਾਇਟ ਐਂਡ ਸਾਊਂਡ ਸ਼ੋਅ ‘ਚ ਗੁਰੂ ਨਾਨਕ ਦੇ ਜੀਵਨ ਤੇ ਫਲਸਫੇ ਤੋਂ ਕਰਵਾਇਆ ਜਾਣੂ

PreviousNext

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਉਤਸਵ ਮੌਕੇ ਡੇਰਾ ਬਾਬਾ ਨਾਨਕ ਵਿਖੇ ਚਲਾਏ ਜਾ ਰਹੇ ਡਿਜੀਟਲ ਮਿਊਜੀਅਮ  ਅਤੇ ਲਾਇਟ ਐਂਡ ਸਾਊਂਡ ਸ਼ੋਅ ਦੇ ਦੂਜੇ ਦਿਨ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ।

 

ਇੱਥੋਂ ਦੀ ਦਾਣਾ ਮੰਡੀ ਵਿਖੇ  ਸ਼ਾਮ 6.15 ਵਜੇ  ਅਤੇ 7.15 ਤੇ ਸ਼ੁਰੂ ਹੋਏ ਸ਼ੋਅ ਵਿੱਚ  ਸੰਗਤ ਦੇ ਭਾਰੀ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ,ਫਲਸਫੇ , ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਡਿਜੀਟਲ ਮਿਊਜੀਅਮ ਦਾ ਉਦਘਾਟਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।

 

ਸ਼ੋਅ ਲਈ ਸਥਾਨਕ ਲੋਕਾਂ ਅਤੇ ਬਾਹਰ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ । ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਨੇ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ 'ਤੇ ਆਧਾਰਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਆਧਾਰਤ  ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

 

ਇਸੇ ਦੌਰਾਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲਾਈਟ ਐਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ 'ਤੇ ਆਧਾਰਤ ਹੈ। ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਇਸ ਸੋਅ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Light and Sound Show witnesses unprecedented gathering