ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ 'ਚ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਦਾ ਲਿਆ ਜਾਇਜ਼ਾ

ਸੰਕੇਤਿਕ ਤਸਵੀਰ

 

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਭਾਰੀ ਮੀਂਹ ਤੋਂ ਬਾਅਦ ਸੂਬੇ ਵਿੱਚ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।

 

ਸ਼ਹਿਰੀ ਸਥਾਨਕ ਇਕਾਈਆਂ ਨੂੰ ਸ਼ਹਿਰੀਆਂ ਲਈ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ

 

ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਸ਼ਹਿਰਾਂ ਵਿੱਚੋਂ ਤੁਰੰਤ ਪਾਣੀ ਕਢਵਾਉਣ ਅਤੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਲੋੜੀਂਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ।

 

ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਬਿਆਨ ਰਾਹੀਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਪਏ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਵਿਚਲੇ ਕਈ ਸ਼ਹਿਰਾਂ ਦੀ ਭੂਗੋਲਿਕ ਸਥਿਤੀ ਨੀਵੀਂ ਹੋਣ ਕਰਕੇ ਭਾਰੀ ਮੀਂਹ ਪੈਣ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ ਅਤੇ ਕੁਦਰਤੀ ਢੰਗ ਨਾਲ ਅਜਿਹੇ ਪਾਣੀ ਨੂੰ ਕੱਢਣਾ ਸੰਭਵ ਨਹੀਂ ਹੁੰਦਾ।

 

ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚੋਂ ਤੁਰੰਤ ਪਾਣੀ ਕੱਢਣ ਲਈ ਦਿੱਤੇ ਨਿਰਦੇਸ਼

ਮੰਤਰੀ ਨੇ ਦੱਸਿਆ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਸੂਬੇ ਵਿਚਲੇ ਸਾਰੇ ਸੀਵਰੇਜ ਸਿਸਟਮ ਨੂੰ ਸੁਪਰ ਸੱਕਰ ਮਸ਼ੀਨ/ ਜੈਟਿੰਗ ਮਸ਼ੀਨ ਰਾਹੀਂ ਸਾਫ਼ ਕਰਨ ਅਤੇ ਮੈਨਹੋਲਜ਼  ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:LOCAL GOVERNMENT MINISTER REVIEWS THE WATER LOGGING PROBLEM IN STATE DUE TO TORRENTIAL RAIN