ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ: ਅੰਮ੍ਰਿਤਸਰ ਹਵਾਈ ਅੱਡੇ ਤੋਂ ਮਲੇਸ਼ੀਆ ਭੇਜੇ 180 ਲੋਕ, ਜ਼ਿਆਦਾਤਰ ਭਾਰਤੀ

ਪੰਜਾਬ 'ਚ ਕੋਰੋਨਾ ਵਾਇਰਸ ਨਾਲ ਐਤਵਾਰ ਰਾਤ ਦੂਜੀ ਮੌਤ ਹੋਈ। ਅੰਮ੍ਰਿਤਸਰ ਜ਼ਿਲ੍ਹੇ 'ਚ 68 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ। ਇਸ ਨੂੰ ਮਿਲਾ ਕੇ ਦੇਸ਼ 'ਚ ਹੁਣ ਤਕ ਕੋਰੋਨਾ ਨਾਲ 31 ਮੌਤਾਂ ਹੋ ਚੁੱਕੀਆਂ ਹਨ। ਭਾਰਤ 'ਚ ਕੋਰੋਨਾ ਵਾਇਰਸ ਦੇ ਕੁਲ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ 1190 ਹੋ ਗਈ ਹੈ। 
 

ਖ਼ਬਰ ਲਿਖੇ ਜਾਣ ਤੱਕ ਸੋਮਵਾਰ ਦੁਪਹਿਰ ਤੱਕ 39 ਲੋਕ ਪੰਜਾਬ ਵਿੱਚ ਕੋਰੋਨਾ ਨਾਲ ਪੀੜਤ ਮਿਲੇ ਹਨ। ਲਾਗ ਦੀ ਚੈਨ ਨੂੰ ਤੋੜਨ ਲਈ ਦੇਸ਼ ਵਿੱਚ 21 ਦਿਨਾਂ ਦਾ ਲੌਕਡਾਊਨ ਜਾਰੀ ਹੈ। ਪੰਜਾਬ ਵਿੱਚ ਪਿਛਲੇ ਸੱਤ ਦਿਨਾਂ ਤੋਂ ਕਰਫਿਊ ਲੱਗਾ ਹੋਇਆ ਹੈ। 

 

ਇਸੇ ਦੌਰਾਨ 180 ਲੋਕ ਸੋਮਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਮਲੇਸ਼ੀਆ ਲਈ ਰਵਾਨਾ ਹੋਏ। ਇਨ੍ਹਾਂ ਵਿੱਚੋਂ ਬਹੁਤੇ ਭਾਰਤੀ ਮੂਲ ਦੇ ਲੋਕ ਹਨ ਜਿਨ੍ਹਾਂ ਨੂੰ ਮਲੇਸ਼ੀਆ ਦੀ ਨਾਗਰਿਕਤਾ ਹਾਸਲ ਹੈ। 

 

ਮਲੇਸ਼ੀਆ ਦੀ ਸਰਕਾਰ ਨੇ ਉਨ੍ਹਾਂ ਨੂੰ ਬੁਲਾਉਣ ਲਈ ਇਕ ਵਿਸ਼ੇਸ਼ ਜਹਾਜ਼ ਭੇਜਿਆ ਸੀ। ਰਵਾਨਾ ਹੋਣ ਤੋਂ ਪਹਿਲਾਂ ਏਅਰਪੋਰਟ 'ਤੇ ਪਹੁੰਚੇ ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਉਡਾਣਾਂ ਰੱਦ ਹੋਣ ਕਾਰਨ ਇਥੇ ਅਟਕ ਗਏ ਹਾਂ। ਇਸ ਦੌਰਾਨ ਨਾਂਦੇੜ ਤੋਂ 49 ਸ਼ਰਧਾਲੂ ਗੁਰਦਾਸਪੁਰ ਪਹੁੰਚੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lockdown: 180 people sent from Amritsar airport to Malaysia mostly are Indians