ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ’ਤੇ ਹੋਵੇਗਾ ਲੋਹੀਆ ਦੀ ਨਵੀਂ ITI ਦਾ ਨਾਂ

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਹੀਆ (ਸ਼ਾਹਕੋਟ) ਵਿਖੇ ਨਵੀਂ ਬਣਨ ਵਾਲੀ ਆਈ.ਟੀ.ਆਈ. ਦਾ ਨਾਮ ਭਾਈ ਸਾਹਿਬ ਦੇ ਨਾਮ ਉਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ


ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪਰਿਵਾਰ ਨੂੰ ਭੇਜੇ ਸ਼ੋਕ ਸੰਦੇਸ਼ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਮਹਾਨ ਰਾਗੀ ਸਿੰਘ ਦੇ ਬੇਵਕਤੀ ਚਲਾਣੇ ਉਤੇ ਡੂੰਘਾ ਦੁੱਖ ਹੋਇਆ ਜਿਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਰੇ ਰਾਗਾਂ ਦੀ ਮਾਹਰਤ ਹਾਸਲ ਸੀ


ਦੁਖੀ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਭਾਈ ਸਾਹਿਬ ਨੂੰ ਪੰਜਾਬ, ਦੇਸ਼ ਅਤੇ ਦੁਨੀਆਂ ਵਿੱਚ ਚਾਹੁਣ ਵਾਲੇ ਲੱਖਾਂ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਾਲਸਾ ਜੀ ਨੇ ਦੁਨੀਆਂ ਭਰ ਵਿੱਚ ਕੀਰਤਨ ਰਾਹੀਂ ਆਪਣੀ ਸਾਰੀ ਉਮਰ ਗੁਰਮਤਿ ਸੰਗੀਤ ਦੇ ਲੇਖੇ ਲਾਈ


ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ

 

ਭਾਈ ਨਿਰਮਲ ਸਿੰਘ ਖਾਲਸਾ ਜੀ ਦਾ 2 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lohian s new ITI s named will be on Padma Sri bhai Nirmal Singh Khalsa says pb cm