ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਲੋਕ ਸਭਾ ਚੋਣਾਂ ਦੇ ਮਾਹੌਲ 'ਚ ਪੰਜਾਬ ਸਰਕਾਰ ਨੂੰ ਘੇਰਨ ਲੱਗੇ ਅਧਿਆਪਕ

–––––ਮੁੱਖ ਮੰਤਰੀ ਵੱਲੋਂ 10ਵੀਂ ਵਾਰ ਅਧਿਆਪਕਾਂ ਨਾਲ ਮੁਲਾਕਾਤ ਕਰਨ ਤੋਂ ਮੁਨਕਰ ਹੋਣ 'ਤੇ ਭੜਕਿਆ ਅਧਿਆਪਕ ਵਰਗ

–––––ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ 'ਚ 10 ਫਰਵਰੀ ਨੂੰ ਪਟਿਆਲਾ ਸ਼ਹਿਰ ਵਿੱਚ ਅਧਿਆਪਕ ਕਰਨਗੇ ਵੱਡਾ ਪ੍ਰਦਰਸ਼ਨ

–––––ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਕਰਕੇ ਸੂਬਾਈ ਪ੍ਰਦਰਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਨਾ ਮਿਲਣ ਦਾ ਸਮਾਂ ਦੇ ਕੇ 10ਵੀਂ ਵਾਰ ਫਿਰ ਤੋਂ ਮੀਟਿੰਗ ਤੋਂ ਮੁਨਕਰ ਹੋਣ 'ਤੇ ਭੜਕੇ ਅਧਿਆਪਕਾਂ ਨੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਮੁੜ ਤੋਂ 10 ਫਰਵਰੀ ਨੂੰ ਮਹਾਂ ਰੈਲੀ ਰਾਹੀਂ ਪਟਿਆਲਾ ਸ਼ਹਿਰ ਵੱਲ ਰੁਖ ਕਰਨ ਦਾ ਐਲਾਨ ਕਰ ਦਿੱਤਾ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਥਾਨਕ ਤਰਕਸ਼ੀਲ ਹਾਲ ਵਿਖੇ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋੲੀ ਮੀਟਿੰਗ ਵਿੱਚ ਚਰਚਾ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ, ਆਈ.ਈ.ਆਰ.ਟੀ, ਸਿੱਖਿਆ ਪ੍ਰੋਵਾਇਡਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦੀ ਥਾਂ ਦਹਾਕਿਆਂ ਤੋਂ ਕੱਚੇ ਰੱਖ ਕੇ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। 8886 ਐਸ.ਐਸ.ਏ, ਰਮਸਾ, ਆਦਰਸ਼-ਮਾਡਲ ਸਕੂਲ ਅਧਿਆਪਕਾਂ ਦੀ ਤਨਖਾਹ ਕਟੌਤੀ ਨੂੰ ਵਾਪਿਸ ਲੈਣ ਦੀ ਬਜਾਏ ਮਿਲਦੀਆਂ ਤਨਖਾਹਾਂ 'ਤੇ ਵੀ ਰੋਕ ਲਗਾਈ ਜਾ ਰਹੀ ਹੈ। ਵਿਭਾਗੀ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਵੀ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

 

ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਕਰਨ, ਆਦਰਸ਼ ਸਕੂਲ (ਪੀ.ਪੀ.ਪੀ ਮੋਡ) ਅਧਿਆਪਕਾਂ ਨੂੰ ਰੈਗੂਲਰ ਕਰਕੇ ਸਮੇਤ ਸਕੂਲ ਵਿਭਾਗ ਵਿੱਚ ਲਿਆਉਣ, ਸਿੱਖਿਆ ਸਕੱਤਰ ਨੂੰ ਵਿਭਾਗ ਵਿੱਚੋਂ ਹਟਾ ਕੇ ਅਖੌਤੀ ਪ੍ਰੋਜੈਕਟਾਂ ਦੀ ਥਾਂ ਪਾਠਕ੍ਰਮ ਅਧਾਰਿਤ ਸਿੱਖਿਆ ਤੰਤਰ ਬਹਾਲ ਕਰਨ, ਵਿਦਿਆਰਥੀਆਂ ਦੀਆਂ ਵਰਦੀਆਂ ਤੇ ਵਜੀਫਾ ਜਾਰੀ ਕਰਨ, ਸਾਰਿਆਂ ਕਾਡਰਾਂ ਦੀਆਂ ਪਦਉਨਤੀਆਂ ਕਰਨ, ਮਹਿੰਗਾਈ ਭੱਤਿਆਂ ਦੀਆਂ ਬਕਾਇਆ ਸਾਰੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਮੰਗਾਂ ਨੂੰ ਪੂਰਾ ਕਰਨ ਦੀ ਥਾਂ ਮੁੱਖ ਮੰਤਰੀ ਵੱਲੋਂ ਗੱਲਬਾਤ ਕਰਨ ਤੋਂ ਪਿੱਛੇ ਹਟਕੇ ਜਮਹੂਰੀਅਤ ਦੀ ਥਾਂ ਤਾਨਾਸ਼ਾਹੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ।

 

ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਸਿੱਖਿਆ ਸਕੱਤਰ ਦਾ ਸੂਬੇ ਵਿੱਚ ਹਰੇਕ ਥਾਈ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਵੇਗਾ। 13 ਫਰਵਰੀ ਨੂੰ ਯੂ.ਟੀ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮੋਹਾਲੀ ਵਿਖੇ ਹੋਣ ਜਾ ਰਹੇ ਪ੍ਰਦਰਸ਼ਨ ਵਿੱਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਭਰਵਾਂ ਹਿੱਸਾ ਲੈਣ ਦਾ ਫੈਸਲਾ ਵੀ ਕੀਤਾ ਗਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 


ਇਸ ਮੌਕੇ ਦਵਿੰਦਰ ਸਿੰਘ ਪੂਨੀਆ, ਮਨੌਜ ਘਈ, ਪ੍ਰਵੀਨ ਕੁਮਾਰ, ਅਨੂਪ ਸ਼ਰਮਾ, ਸੁਰਿੰਦਰ ਕੰਬੋਜ, ਹਰਦੀਪ ਟੋਡਰਪੁਰ, ਗੁਰਪ੍ਰੀਤ ਸਿੰਘ, ਸੁਖਜਿੰਦਰ ਹਰੀਕਾ, ਜਗਸੀਰ ਸਹੋਤਾ, ਜੋਗਾ ਸਿੰਘ, ਕਰਮਿੰਦਰ ਸਿੰਘ, ਪਰਮਵੀਰ ਸਿੰਘ, ਦਵਿੰਦਰ ਬਠਿੰਡਾ, ਸਮਸ਼ੇਰ ਸਿੰਘ, ਬਲਜੀਤ ਸਿੰਘ, ਮੁਹੰਮਦ ਆਰਿਫ ਤੋਂ ਇਲਾਵਾ ਵਿਕਰਮ ਦੇਵ ਸਿੰਘ, ਕੁਲਦੀਪ ਦੌੜਕਾ, ਦੀਦਾਰ ਸਿੰਘ ਪਟਿਆਲਾ, ਭੁਪਿੰਦਰ ਸਿੰਘ, ਅਵਤਾਰ ਖੇੜੀਮਾਨੀਆ ਅਤੇ ਗੁਰਿੰਦਰ ਗੁਰੀ ਵੀ ਮੌਜੂਦ ਰਹੇ।

 

 

 

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha began to besiege the government in the election environment teacher