ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਿਵਾੜੀ ਦੇ ਪਰਿਵਾਰ ਦੀ ਵੀਡੀਓ ਸ਼ੇਅਰ ਕਰਦੇ ਫੜੇ ਗਏ ਭਾਜਪਾ ਆਗੂ

ਤਿਵਾੜੀ ਦੇ ਪਰਿਵਾਰ ਦੀ ਵੀਡੀਓ ਸ਼ੇਅਰ ਕਰਦੇ ਫੜੇ ਗਏ ਭਾਜਪਾ ਆਗੂ

ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਜ਼ਿਲ੍ਹੇ ਦੇ ਪ੍ਰਧਾਨ ਨਰੇਸ਼ ਚਾਵਲਾ ਨੂੰ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਵੀਡੀਓ ਸੋਸ਼ਲ ਮੀਡੀਆ ਉਤੇ ਪੋਸਟ ਕਰਨ ਦੇ ਦੋਸ਼ ਵਿਚ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ।

 

ਚਾਵਲਾ ਨੰਗਲ ਦਾ ਰਹਿਣ ਵਾਲਾ ਹੈ। ਮਨੀਸ਼ ਤਿਵਾੜੀ ਦੇ ਚੋਣ ਏਜੰਟ ਪਵਨ ਦੀਵਾਨ ਵੱਲੋਂ ਵੀਰਵਾਰ ਨੂੰ ਰੂਪਨਗਰ ਸਿਟੀ ਪੁਲਿਸ ਥਾਣੇ ਵਿਚ ਸ਼ਿਕਾਇਤ ਉਤੇ ਅਣਪਛਾਤੇ ਖਿਲਾਫ ਵੱਖ–ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

 

ਤਿਵਾੜੀ ਨੇ ਇਹ ਦੋਸ਼ ਲਗਾਇਆ ਸੀ ਕਿ ਸੋਸ਼ਲ ਮੀਡੀਆ ਉਤੇ ਪੋਸਟ ਕੀਤੀ ਗਈ ਵੀਡੀਓ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਸਵਰਗੀ ਵੀ ਐਨ ਤਿਵਾੜੀ ਦਿੱਲੀ ਵਿਚ ਸਿੱਖ ਵਿਰੋਧੀ ਦੰਗਿਆ ਦਾ ਹਿੱਸਾ ਸਨ ਅਤੇ ਸਿੱਖਾਂ ਨੂੰ ਸਾੜਨ ਲਈ ਉਨ੍ਹਾਂ ਦੇ ਪੰਪ ਤੋਂ ਪੈਟਰੋਲ ਦੀ ਸਪਲਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੰਗਿਆਂ ਤੋਂ ਛੇ ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਪਿਤਾ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਕਦੇ ਆਪਣਾ ਪੈਟਰੋਲ ਪੰਪ ਨਹੀਂ ਸੀ।

 

ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸ਼ੱਕ ਹੈ ਕਿ ਉਨ੍ਹਾਂ ਦੇ ਰਾਜਨੀਤਿਕ ਵਿਰੋਧੀਆਂ ਦਾ ਇਹ ਵੀਡੀਓ ਨੂੰ ਵੰਡਣ ਪਿੱਛੇ ਹੱਥ ਹੋ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Elections 2019 BJP leader held for circulating clip on Tewari family