ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Poll Results Punjab 2019: ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜਿੱਤੇ

ਲੋਕ ਸਭਾ ਚੋਣਾਂ ਚ ਦੇਸ਼ ਭਰ ਚ ਬੇਹਤਰੀਨ ਪ੍ਰਦਰਸ਼ਨ ਕਰਕੇ ਲਗਾਤਾਰ ਦੂਜੀ ਵਾਰ ਆਪਣੇ ਦਮ ’ਤੇ ਸਪੱਸ਼ਟ ਬਹੁਮਤ ਨਾਲ ਕੇਂਦਰ ਦੀ ਸੱਤਾ ’ਤੇ ਕਾਬਜ ਹੋਈ ਭਾਜਪਾ ਦੇ ਆਗੂਆਂ ਤੇ ਵਰਕਰਾਂ ਚ ਭਾਰੀ ਖੁਸ਼ੀ ਅਤੇ ਉਤਸ਼ਾਹਤ ਦੇਖਿਆ ਜਾ ਰਿਹਾ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਕਲੀ-ਭਾਜਪਾ ਦੇ ਉਮੀਦਵਾਰ ਭਾਜਪਾ ਵਿਧਾਇਕ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ ਚ ਵੀਰਵਾਰ ਨੂੰ ਫਗਵਾੜਾ ਚ ਜਸ਼ਨ ਮਨਾਇਆ ਗਿਆ। ਉਨ੍ਹਾਂ ਨੇ 46990 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਭਾਜਪਾਈਆਂ ਨੇ ਆਤਿਸ਼ਬਾਜ਼ੀ ਕੀਤੀ, ਢੋਲ ਦੇ ਡਗੇ ਤੇ ਭੰਗੜਾ ਪਾਇਆ ਅਤੇ ਲੱਡੂ ਵੰਡੇ।

 

ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਜਿੱਤ ਦਰਜ ਕਰਕੇ ਸੰਸਦ ਬਣੇ ਭਾਜਪਾ ਐਮਪੀ ਸੋਮ ਪ੍ਰਕਾਸ਼ ਨੇ ਅਕਾਲੀ-ਭਾਜਪਾ ਨੇਤਾਵਾਂ ਅਤੇ ਵਰਕਰਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਦੀ ਮਿਹਨਤ ਤੋਂ ਹੀ ਉਨ੍ਹਾਂ ਦੇ ਹੁਸ਼ਿਆਰਪੁਰ ਹਲਕੇ ਤੋਂ ਲਗਭਗ 45 ਹਜ਼ਾਰ ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਦਰਜ ਕੀਤੀ ਹੈ।

 

ਸੋਮ ਪ੍ਰਕਾਸ਼ ਨੇ ਕਿਹਾ ਕਿ ਪੀਐਮ ਮੋਦੀ ਦੀ ਸਰਕਾਰ ਨੇ ਪਿਛਲੇ 5 ਸਾਲਾਂ ਚ ਦੇਸ਼ਹਿਤ ਅਤੇ ਦੇਸ਼ ਦੇ ਲੋਕਾਂ ਦੇ ਭਲੇ ਚ ਸ਼ਾਨਦਾਰ ਕੰਮ ਕੀਤਾ ਹੈ। ਇਸੇ ਕਾਰਨ ਦੇਸ਼ਵਾਸੀਆਂ ਨੇ ਭਾਜਪਾ ਨੂੰ 2014 ਤੋਂ ਵੀ ਵੱਡੀ ਜਿੱਤ ਦਰਜ ਕਰਵਾਈ ਹੈ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਸਮਾਜ ਸੇਵੀ ਅਨੀਤਾ ਸੋਮ ਪ੍ਰਕਾਸ਼ ਨੇ ਵੀ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Poll Results Punjab 2019 Know latest updates about Hoshiarpur Constituency