ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Poll Results Punjab 2019: ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜੇਤੂ

ਰਵਨੀਤ ਸਿੰਘ ਬਿੱਟੂ

ਅਨੀਸ਼ਾ ਸਰੀਨ ਦੀ ਰਿਪੋਰਟ ਮੁਤਾਬਕ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਗਾਤਾਰ ਤੀਜੀ ਵਾਰ ਜੇਤੂ ਰਹੇ ਹਨ। ਉਨ੍ਹਾਂ ਆਪਣੇ ਵਿਰੋਧੀ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੂੰ 76606 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ੍ਰੀ ਬਿੱਟੂ ਨੂੰ 382831 ਵੋਟਾਂ ਮਿਲੀਆਂ; ਜਦ ਕਿ ਸ੍ਰੀ ਬੈਂਸ ਨੂੰ 306225 ਵੋਟਾਂ ਪਈਆਂ; ਜਦ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 298672 ਵੋਟਾਂ ਪਈਆਂ।

 

 

ਇਸ ਤੋਂ ਪਹਿਲਾਂ ਦੁਪਹਿਰ 1:00 ਵਜੇ ਤੱਕ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਨੂੰ 210715 ਵੋਟਾਂ ਮਿਲ ਚੁੱਕੀਆਂ ਸਨ ਤੇ ਉਹ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੋਂ 48224 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਸਨ। ਸ੍ਰੀ ਗਰੇਵਾਲ ਨੂੰ 162491 ਵੋਟਾਂ ਪੈ ਚੁੱਕੀਆਂ ਸਨ।

 


ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ, ਆਮ ਆਦਮੀ ਪਾਰਟੀ ਦੇ ਤੇਜਪਾਲ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸ੍ਰੀ ਸਿਮਰਜੀਤ ਸਿੰਘ ਬੈਂਸ ਚੋਣ–ਮੈਦਾਨ ’ਚ ਹਨ।

 

 

ਇੱਥੇ ਮੁਕਾਬਲਾ ਤਿਕੋਨਾ ਬਣਿਆ ਹੋਇਆ ਹੈ। ਇੱਥੇ ਮੁੱਖ ਮੁਕਾਬਲਾ ਰਵਨੀਤ ਸਿੰਘ ਬਿੱਟੂ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸਿਮਰਜੀਤ ਸਿੰਘ ਬੈਂਸ ਵਿਚਾਲੇ ਹੈ। ਇਸ ਹਲਕੇ ਤੋਂ ਰਵਨੀਤ ਸਿੰਘ ਬਿੱਟੂ 16ਵੀਂ ਲੋਕ ਸਭਾ ਦੇ ਮੈਂਬਰ ਰਹੇ ਹਨ।

 

 

ਲੋਕ ਸਭਾ ਹਲਕਾ ਨੰਬਰ 7 ਲੁਧਿਆਣਾ ਵਿੱਚ ਹਲਕਾ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ , ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ(ਐਸਸੀ), ਦਾਖਾ ਅਤੇ ਜਗਰਾਓਂ(ਐਸਸੀ) ਦੀਆਂ ਵੋਟਾਂ ਦੀ ਗਿਣਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਦੇ ਵੱਖ ਵੱਖ ਸਥਾਨਾਂ ਵਿੱਚ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Poll Results Punjab 2019 Know latest updates about Ludhiana Constituency