ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ `ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ `ਚ ਨਿੰਦਿਆ ਕੀਤੀ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਇਕ ਪੁਲਿਸ ਅਧਿਕਾਰੀ ਦਾ ਲੜਕਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੋਰ ਵੀ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।
ਉਨ੍ਹਾਂ ਸਰਕਾਰ ਨੂੰ ਅਜਿਹੇ ਅਨਸਰਾਂ ’ਤੇ ਸ਼ਿਕੰਜਾ ਕੱਸ ਕੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਅਤੇ ਸੇਵਾ ਸੰਭਾਲ ਲਈ ਪੁਖਤਾ ਪ੍ਰਬੰਧ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/