ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕੋਰੋਨਾ ਪੀੜਤਾਂ ਦੀ ਗਿਣਤੀ ਮੌਜੂਦਾ ਸਮੇਂ ਦੇਸ਼ ’ਚ ਸਭ ਤੋਂ ਘੱਟ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਲੌਕਡਾਊਨ ਨਾਲ ਹੁਣ ਤੱਕ ਇਸ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੀ ਹੈ ਅਤੇ ਮੌਜੂਦਾ ਸਮੇਂ ਸੂਬੇ ਵਿੱਚ ਇਸ ਬਿਮਾਰੀ ਦੇ ਪੀੜਤਾਂ ਦੀ ਗਿਣਤੀ ਦੇਸ਼ ਵਿੱਚੋਂ ਸਭ ਤੋਂ ਘੱਟ ਹੈ ਉਨ੍ਹਾਂ ਕਿਹਾ ਕਿ ਸਾਰਾ ਮੁਲਕ, ਦਰਅਸਰ ਸਮੁੱਚਾ ਵਿਸ਼ਵ ਮੁਸ਼ਕਲ ਸਮਿਆਂ ਵਿੱਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੀ ਸਥਿਤੀ ਵੀ ਬਾਕੀਆਂ ਨਾਲੋਂ ਵੱਖਰੀ ਨਹੀਂ ਹੈ

 

ਮੈਡੀਕਲ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਕਿ ਪੰਜ ਹਫ਼ਤਿਆਂ ਦੇ ਲੌਕਡਾਊਨ ਨਾਲ ਸਥਿਤੀ ਵਿੱਚ ਸੁਧਾਰ ਹੋ ਸਕਦਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਇਸ ਮਹਾਮਾਰੀ ਖ਼ਿਲਾਫ਼ ਜੰਗ ਵਿੱਚ ਜਿੱਤ ਲਈ ਸਾਰੀਆਂ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੱਤਾ

 

ਕੋਵਿਡ-19 ਦੇ ਗੰਭੀਰ ਮੁੱਦੇ ਉਤੇ ਵਿਚਾਰ ਲਈ ਸਾਰੀਆਂ ਸਿਆਸੀ ਪਾਰਟੀਆਂ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਵੱਖ ਵੱਖ ਸੁਝਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਾਰੇ ਸੁਝਾਵਾਂ ਉਤੇ ਵਿਸ਼ੇਸ਼ ਤਵੱਜੋ ਦਿੱਤੀ, ਖ਼ਾਸ ਤੌਰ ਉਤੇ ਕਾਮਿਆਂ ਨਾਲ ਸਬੰਧਤ ਸੁਝਾਵਾਂ ਉਤੇ, ਅਤੇ ਇਨ੍ਹਾਂ ਸਾਰਿਆਂ ਦੇ ਹੱਲ ਲਈ ਕਦਮ ਚੁੱਕੇ ਜਾਣਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lowest in the number of Corona victims in Punjab: Capt