ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ : ਰਾਸ਼ਨ ਨਾ ਮਿਲਣ ਕਾਰਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਕੋਰੋਨਾ ਵਾਇਰਸ ਕਾਰਨ ਦੇਸ਼ ਭਰ 'ਚ ਲੌਕਡਾਊਨ ਜਾਰੀ ਹੈ। ਆਮ ਲੋਕ ਇਸ ਦੌਰਾਨ ਕਿੰਨੀਆਂ ਮੁਸ਼ਕਲਾਂ ਦਾ ਸਾਹਮਣੇ ਕਰ ਰਹੇ ਹਨ, ਸ਼ਾਇਦ ਇਹ ਸਰਕਾਰ ਦੇ ਧਿਆਨ 'ਚ ਨਹੀਂ ਹੈ। ਖਾਸਕਰ ਦਿਹਾੜੀਦਾਰ ਮਜ਼ਦੂਰ ਇਸ ਸਮੇਂ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਅਜਿਹੀ ਸਥਿਤੀ 'ਚ ਲੁਧਿਆਣਾ ਵਿਖੇ ਇੱਕ ਮਜ਼ਦੂਰ ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ।
 

ਜਾਣਕਾਰੀ ਮੁਤਾਬਿਕ 38 ਸਾਲਾ ਮਜ਼ਦੂਰ ਨੇ ਸਨਿੱਚਰਵਾਰ ਦੇਰ ਰਾਤ ਰਾਜੀਵ ਗਾਂਧੀ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੀਤ ਰਾਏ ਵਜੋਂ ਹੋਈ ਹੈ। ਉਹ ਦਿਹਾੜੀ ਮਜ਼ਦੂਰ ਦਾ ਕੰਮ ਕਰਦਾ ਸੀ। ਲੌਕਡਾਊਨ ਕਾਰਨ ਪਿਛਲੇ ਡੇਢ ਮਹੀਨੇ ਤੋਂ ਉਹ ਘਰ 'ਚ ਹੀ ਬੈਠਾ ਸੀ ਅਤੇ ਪਰਿਵਾਰ ਦੇ ਖਾਣ-ਪੀਣ ਲਈ ਕੁਝ ਵੀ ਨਹੀਂ ਬਚਿਆ ਸੀ। 
 

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਪਹੁੰਚਾਈ ਜਾ ਰਹੀ ਰਾਸ਼ਨ ਸਮੱਗਰੀ ਨਹੀਂ ਮਿਲ ਰਹੀ ਸੀ। ਅਜੀਤ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਰਾਸ਼ਨ ਲੈਣ ਲਈ ਪੁਲਿਸ ਥਾਣੇ ਜਾਂਦੇ ਸਨ ਅਤੇ ਖਾਲੀ ਹੱਥ ਪਰਤਦੇ ਸਨ, ਜਿਸ ਕਰਕੇ ਉਸ ਵਲੋਂ ਇਹ ਕਦਮ ਚੁੱਕਿਆ ਗਿਆ। ਸਨਿੱਚਰਵਾਰ ਨੂੰ ਉਸ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਖੁਦਕੁਸ਼ੀ ਕਰ ਲਈ।
 

ਉਸ ਦੀ ਮੌਤ ਤੋਂ ਬਾਅਦ ਲਗਭਗ 500 ਮਜ਼ਦੂਰਾਂ ਦੀ ਮੌਕੇ 'ਤੇ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਰਾਸ਼ਨ ਦੀ ਵੰਡ ਦਾ ਸਿਸਟਮ ਪਾਰਦਰਸ਼ੀ ਨਹੀਂ ਹੈ। ਕਿਸੇ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਖੇਤਰ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ludhiana 38 year old labourer ended his life by hanging self