ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 60 ਲੋਕ ਗ੍ਰਿਫ਼ਤਾਰ

ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਨੂੰ 21 ਦਿਨ ਲਈ ਲੌਕਡਾਊਨ ਕੀਤਾ ਹੋਇਆ ਹੈ। ਪੰਜਾਬ 'ਚ 14 ਅਪ੍ਰੈਲ ਤਕ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਸਰਕਾਰ, ਪੁਲਿਸ ਤੇ ਸਮਾਜ ਸੇਵੀਆਂ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਤੇ ਸਾਫ਼-ਸਫ਼ਾਈ 'ਤੇ ਧਿਆਨ ਦੇਣ ਦੀ ਅਪੀਲ ਕਰ ਰਹੀ ਹੈ।
 

ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਸਰਕਾਰ ਨੂੰ ਪੂਰਾ ਸਮਰਥਨ ਨਹੀਂ ਦਿੱਤਾ ਜਾ ਰਿਹਾ ਅਤੇ ਸੜਕਾਂ ਤੇ ਗਲੀ-ਮੁਹੱਲਿਆਂ 'ਚ ਘੁੰਮ ਰਹੇ ਹਨ। ਅੱਜ ਮੰਗਲਵਾਰ ਜ਼ਿਲ੍ਹਾ ਲੁਧਿਆਣਾ 'ਚ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 60 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਨੂੰ ਸ਼ਹਿਰ ਦੇ ਗੁਰੂ ਨਾਨਕ ਦੇਵ ਸਟੇਡੀਅਮ 'ਚ ਬਣਾਈ ਖੁੱਲ੍ਹੀ ਜੇਲ 'ਚ ਬੰਦ ਕੀਤਾ ਗਿਆ ਹੈ।

 


 

ਕਰਫ਼ਿਊ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲੁਧਿਆਣਾ ਜ਼ਿਲ੍ਹੇ 'ਚ 4 ਖੁੱਲ੍ਹੀਆਂ ਜੇਲਾਂ ਸਥਾਪਤ ਕੀਤੀਆਂ ਗਈਆਂ ਹਨ। ਇਨ੍ਹਾਂ 'ਚ ਨਿਊ ਐਸ.ਡੀ. ਸਕੂਲ, 33 ਫੁੱਟ ਬਹਾਦੁਰਕੇ ਰੋਡ, ਪੱਖੋਵਾਲ ਰੋਡ 'ਤੇ ਸਥਿੱਤ ਇਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਦੇਵ ਸਟੇਡੀਅਮ ਤੇ ਮੋਤੀ 'ਚ ਵਾਲਮੀਕਿ ਭਵਨ ਸ਼ਾਮਿਲ ਹਨ।
 

ਇਨ੍ਹਾਂ ਚਾਰਾਂ ਥਾਵਾਂ 'ਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਰੈਂਕ ਦੇ ਅਧਿਕਾਰੀਆਂ ਨੂੰ ਸਹਾਇਕ ਸੁਪਰਡੈਂਟ ਜੇਲ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਲੁਧਿਆਣਾ ਵਾਸੀ 42 ਸਾਲਾ ਔਰਤ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਮੌਤ ਹੋ ਗਈ ਸੀ। ਇਹ ਔਰਤ ਦੁਬਈ ਤੋਂ ਭਾਰਤ ਆਈ ਸੀ। ਮਹਿਲਾ ਨੂੰ ਗੰਭੀਰ ਹਾਲਾਤ 'ਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਲੁਧਿਆਣਾ 'ਚ ਵੈਂਟੀਲੇਟਰ ਨਾ ਹੋਣ ਕਰਕੇ ਇਸ ਔਰਤ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ludhiana police rounded up 60 persons for curfew violations