ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ : ਬਦਮਾਸ਼ਾਂ ਨੇ ਮੋਬਾਈਲ ਦੁਕਾਨਦਾਰ ਨੂੰ ਮਾਰੀ ਗੋਲੀ, ਮੌਤ

ਪੂਰੇ ਪੰਜਾਬ ਇਸ ਸਮੇਂ ਕੋਰੋਨਾ ਵਾਇਰਸ ਕਹਿਰ ਮਚਾ ਰਿਹਾ ਹੈ। ਇਸ ਵਿਚਕਾਰ ਸੂਬੇ 'ਚ ਅਪਰਾਧਕ ਵਾਰਦਾਤਾਂ ਵੀ ਵਾਪਰ ਰਹੀਆਂ ਹਨ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜੇ ਹੋ ਰਹੇ ਹਨ। ਬੀਤੀ ਬੁੱਧਵਾਰ ਰਾਤ ਲੁਧਿਆਣਾ 'ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਆਪਣੇ ਘਰ ਦੇ ਬਾਹਰ ਖੜੇ ਮੋਬਾਈਲ ਦੁਕਾਨਦਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
 

ਜਾਣਕਾਰੀ ਮੁਤਾਬਕ ਗਿਰੀਸ਼ ਮਨੋਚਾ (29) ਬੁੱਧਵਾਰ ਰਾਤ ਰਾਹੋਂ ਰੋਡ 'ਤੇ ਸਥਿੱਤ ਆਪਣੇ ਘਰ ਦੇ ਬਾਹਰ ਖੜੇ ਸਨ। ਇਸ ਦੌਰਾਨ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਜਦੋਂ ਗਿਰੀਸ਼ ਦੇ ਪਿਤਾ ਜੋਗਿੰਦਰਪਾਲ ਮਨੋਚਾ ਗੋਲੀ ਦੀ ਆਵਾਜ਼ ਸੁਣ ਕੇ ਘਰ ਤੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਉੱਤੇ ਵੀ ਗੋਲੀ ਚਲਾਈ। ਇੱਕ ਗੋਲੀ ਉਸ ਦੇ ਗਲੇ 'ਚ ਲੱਗੀ। ਇਸ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜੋਗਿੰਦਰਪਾਲ ਮਨੋਚਾ ਨੂੰ ਤੁਰੰਤ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
 

ਬਸਤੀ ਜੋਧੇਵਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਲੱਗੇ ਸੀਸੀਟੀਵੀ ਵਿੱਚ ਦੋ ਹਮਲਾਵਰਾਂ ਦੀਆਂ ਤਸਵੀਰਾਂ ਕੈਦ ਹੋਈਆਂ ਹਨ। ਪੁਲਿਸ ਨੂੰ ਇਸ ਵਾਰਦਾਤ ਦੇ ਪਿੱਛੇ ਪੁਰਾਣੀ ਰੰਜਿਸ਼ ਦਾ ਸ਼ੱਕ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗਿਰੀਸ਼ ਮਨੋਚਾ ਨੇ ਕੁਝ ਮਹੀਨੇ ਪਹਿਲਾਂ ਨਵੀਂ ਮੋਬਾਈਲ ਦੀ ਦੁਕਾਨ ਖੋਲ੍ਹੀ ਸੀ।
 

ਸਹਾਇਕ ਕਮਿਸ਼ਨਰ ਆਫ਼ ਪੁਲਿਸ (ਏਸੀਪੀ ਉੱਤਰ) ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵਿਰੁੱਧ ਥਾਣਾ ਬਸਤੀ ਜੋਧੇਵਾਲ ਵਿਖੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਦੀ ਕੋਸ਼ਿਸ਼ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ludian: Motorcycle borne two miscreants gunned down a newlywed mobile shop owner Girish Manocha