ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤ੍ਰਿਪਤ ਬਾਜਵਾ ਨਾਲ ਮੀਟਿੰਗ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖ਼ਤਮ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਇੱਥੇ ਮਗਨਰੇਗਾ ਯੂਨੀਅਨ ਦੇ ਸਟਾਫ਼ ਨਾਲ ਮੀਟਿੰਗ ਕੀਤੀ ਜਿਸ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।


ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿੱਚ ਮਗਨਰੇਗਾ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ। 

 

ਇਨ੍ਹਾਂ ਮੰਗਾਂ ਨੂੰ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਬੜੇ ਗੋਰ ਨਾਲ ਸੁਣਿਆ ਗਿਆ ਅਤੇ ਯੂਨੀਅਨ ਨੂੰ ਵਿਸਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਵਿਭਾਗ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਨ੍ਹਾਂ ਮੰਗਾਂ ਨੂੰ ਸਰਕਾਰ ਦੇ ਪੱਧਰ ’ਤੇ ਵੀ ਵਿਚਾਰਿਆ ਜਾਵੇਗਾ।

 

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਹੜਤਾਲ ਦੌਰਾਨ ਮਗਨਰੇਗਾ ਮੁਲਾਜ਼ਮਾਂ ਵਿਰੁਧ ਜਾਰੀ ਕੀਤੇ ਪੱਤਰ ਵੀ ਵਾਪਸ ਲਏ ਜਾਣਗੇ। ਇਸ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਅਤੇ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਪਿਛਲੇ ਸਾਲ ਨਾਲੋ ਵੀ ਵੱਧ ਕੰਮ ਕਰਕੇ ਰਾਜ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਜਾਵੇਗਾ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Magnaga union ends strike after meeting with Tripathi Bajwa