ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੌਜਵਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯੂਥ ਡਿਵੈਲਪਮੈਂਟ ਬੋਰਡ ਅਰੰਭੇਗਾ ਜ਼ਿਲ੍ਹਾ ਵਾਰ ਮੀਟਿੰਗਾਂ 

• ਬੋਰਡ ਮੈਂਬਰਾਂ ਨੂੰ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੀ ਨਸੀਹਤ
• ਪੰਜਾਬ ਭਰ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੂੰ ਯੂਥ ਕਲੱਬ ਮੁੜ ਸਰਗਰਮ ਕਰਨ ਲਈ ਕਿਹਾ

 

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਬੋਰਡ ਹਰ ਮਹੀਨੇ ਜ਼ਿਲ੍ਹਾ ਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰੇਗਾ। ਇਨ੍ਹਾਂ ਸ਼ਿਕਾਇਤ ਨਿਵਾਰਣ ਮੀਟਿੰਗਾਂ ਦੀ ਸ਼ੁਰੂਆਤ ਜ਼ਿਲ੍ਹਾ ਲੁਧਿਆਣਾ ਤੋਂ ਹੋਵੇਗੀ ਅਤੇ ਮਾਰਚ ਦੇ ਦੂਜੇ ਹਫ਼ਤੇ ਉਹ (ਚੇਅਰਮੈਨ) ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨਗੇ ਤੇ ਸੁਝਾਅ ਲੈਣਗੇ।

 

ਇੱਥੇ ਪੰਜਾਬ ਭਵਨ ਵਿੱਚ ਬੋਰਡ ਮੈਂਬਰਾਂ ਤੇ ਪੰਜਾਬ ਭਰ ਤੋਂ ਆਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਾਲ ਮੀਟਿੰਗ ਦੌਰਾਨ ਸ੍ਰੀ ਬਿੰਦਰਾ ਨੇ ਇਨ੍ਹਾਂ ਜ਼ਿਲ੍ਹਾ ਵਾਰ ਮੀਟਿੰਗਾਂ ਦੌਰਾਨ ਮੌਕੇ ਉੱਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਮੁਸ਼ਕਲਾਂ ਦਾ ਜਿੰਨੀ ਛੇਤੀ ਸੰਭਵ ਹੋਵੇ, ਉਨੀ ਛੇਤੀ ਹੱਲ ਕਰਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੋਰਡ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਕੰਮ ਕਰੇਗਾ।

 

ਚੇਅਰਮੈਨ ਸ੍ਰੀ ਬਿੰਦਰਾ ਨੇ ਪੰਜਾਬ ਭਰ ਦੇ ਸਹਾਇਕ ਡਾਇਰੈਕਟਰ ਯੁਵਕ ਨੂੰ ਕਿਹਾ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਯੂਥ ਕਲੱਬਾਂ ਨੂੰ ਮੁੜ ਸਰਗਰਮ ਕਰਨ ਅਤੇ ਜਿੱਥੇ ਕਲੱਬਾਂ ਦੇ ਅਹੁਦੇਦਾਰਾਂ ਦੀ ਚੋਣ ਲੰਬਿਤ ਹੈ, ਉਹ ਛੇਤੀ ਕਰਵਾਈ ਜਾਵੇ। 

 

ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਦੇ ਕੈਂਪਾਂ ਲਈ ਗ਼ੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Maiden meeting under Grievance redressal campaign to be held in Ludhiana on second week of March