ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ’ਚ ਦੋਹਰੇ ਕਤਲ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ’ਚ ਦੋਹਰੇ ਕਤਲ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਡਾ. ਚਰਨਜੀਤ ਗਰਗ ਤੇ ਉਨ੍ਹਾਂ ਦੀ ਪਤਨੀ ਪੂਜਾ ਦੇ ਦੋਹਰੇ ਕਤਲ ਦਾ ਕਥਿਤ ਮੁਲਜ਼ਮ ਅੱਜ ਹਰਿਆਣਾ ਦੇ ਚੀਕਾ ਕਸਬੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਸੰਗਰੂਰ ਦੇ ਡੀਐੱਸਪੀ (ਦਿਹਾਤੀ) ਸੱਤਪਾਲ ਸ਼ਰਮਾ ਨੇ ਦਿੱਤੀ।

 

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਜੇਦੇਵ ਫ਼ਰਾਰ ਸੀ ਪਰ ਸੰਗਰੂਰ ਪੁਲਿਸ ਨੇ ਅੱਜ ਉਸ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਸ੍ਰੀ ਗਰਗ ਤੇ ਉਨ੍ਹਾਂ ਦੀ ਪਤਨੀ ਨੂੰ 2 ਤੇ 3 ਸਤੰਬਰ ਦੀ ਰਾਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

 

 

ਪਹਿਲਾਂ–ਪਹਿਲਾਂ ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਉਨ੍ਹਾਂ ਵਿੱਚੋਂ ਦੋ ਨੂੰ ਬਰੀ ਕਰ ਦਿੱਤਾ ਗਿਆ ਸੀ ਤੇ ਬਾਅਦ ਵਿੱਚ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Main Accused of double murder arrested in Sangrur