ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਮਲਾ ਰੱਦ ਕਰਵਾਉਣ ਲਈ ਹਾਈਕੋਰਟ ’ਚ ਅਪੀਲ ਦਾਇਰ ਕਰਣਗੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਰਾਜੀਵ ਗਾਂਧੀ ਦੇ ਬੁੱਤ `ਤੇ ਕਾਲਾ ਰੰਗ ਲਗਾਉਣ ਦੇ ਮਾਮਲੇ ਚ ਪੁਲਿਸ ਵੱਲੋਂ ਸੰਗੀਨ ਧਾਰਾਵਾਂ ਤਹਿਤ ਦੋ ਆਗੂਆਂ ਖਿਲਾਫ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਉਣ ਲਈ ਉਹ ਹਾਈਕੋਰਟ ਚ ਅਪੀਲ ਦਾਇਰ ਕਰਵਾਉਣਗੇ।

 

ਇਸ ਨਾਲ ਹੀ ਮਜੀਠੀਆ ਨੇ ਕਿਹਾ ਹੈ ਕਿ ਉਹ ਪੰਜਾਬ ਚ ਕਿਸੇ ਵੀ ਥਾਂ `ਤੇ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਦੇ ਬੁੱਤ ਨਹੀਂ ਲੱਗਣ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੀਆਂ ਯਾਦਗਾਰਾਂ ਸੂਬੇ ਚ ਕੀਤੇ ਵੀ ਸਥਾਪਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

ਦੱਸਣਯੋਗ ਹੈ ਕਿ ਬੀਤੇ ਦਿਨ ਲੁਧਿਆਣਾ `ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ `ਤੇ ਕਾਲਖ ਮਾਲਣ ਵਾਲੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੀਤੀ ਗਈ ਕਥਿਤ ਉਸਾਰੀ ਇਮਾਰਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਤੋੜ ਦਿੱਤੀ ਗਈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Majithia will file an appeal in the High Court for the cancellation of the case