ਪੰਜਾਬ ਦੇ ਤਕਨੀਕੀ ਸਿੱਖਿਆ, ਸਨਅਤੀ ਸਿਖ਼ਲਾਈ ਅਤੇ ਰੋਜ਼ਗਾਰ ਉਤਪਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਲੈ ਕੇ ਆਪਣੇ ਆਪ ਨੂੰ ਹੁਨਰਮੰਦ ਬਣਾਉਣ ਕਿਉਂਕਿ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਦੇਸ਼ ਅਤੇ ਵਿਦੇਸ਼ਾਂ ਚ ਭਾਰੀ ਮੰਗ ਹੈ।
ਚੰਨੀ ਅੱਜ ਗੁਰੂ ਨਾਨਕ ਭਵਨ ਵਿਖੇ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਆਈ. ਆਈ. ਏ. ਈ. ਐਜੂਕੇਸ਼ਨ ਸੁਸਾਇਟੀ ਵੱਲੋਂ ਮਨਾਏ ਗਏ 'ਵਰਲਡ ਯੂਥ ਸਕਿੱਲ ਦਿਵਸ' ਮੌਕੇ ਰੱਖੇ ਰਾਜ ਪੱਧਰੀ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ।
ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਸ਼ਚਾ ਕਰਨ ਕਿ ਉਹ ਹੁਨਰਮੰਦ ਹੋ ਕੇ ਯੋਗਤਾ ਮੁਤਾਬਿਕ ਨੌਕਰੀ ਕਰਨਗੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਿਖ਼ਲਾਈ ਪ੍ਰੋਗਰਾਮਾਂ ਚ ਵਧੀਆ ਕਾਰਗੁਜ਼ਾਰੀ ਵਿੱਚ ਹਿੱਸਾ ਲੈਣ ਵਾਲੇ ਸਿਖ਼ਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
.