ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੱਕ ਕਾਂਗਰਸੀ ਆਗੂ ਆਪਣੀ ਲੀਡਰਸਿ਼ਪ ਨੂੰ ਅੱਖੋਂ ਪ੍ਰੋਖੇ ਕਰ ਕੇ ਪਾਕਿ ਗਿਆ: ਮੋਦੀ

ਮਲਿਕ ਤੇ ਸੁਖਬੀਰ ਬਾਦਲ ਵੱਲੋਂ ਮੋਦੀ ਦੀ ਸ਼ਲਾਘਾ, ਕਾਂਗਰਸ ਨੂੰ ਕੋਸਿਆ

1 / 2ਮਲਿਕ ਤੇ ਸੁਖਬੀਰ ਬਾਦਲ ਵੱਲੋਂ ਮੋਦੀ ਦੀ ਸ਼ਲਾਘਾ, ਕਾਂਗਰਸ ਨੂੰ ਕੋਸਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਰੈਲੀ ਨੂੰ ਸੰਬੋਧਨ ਕਰਦੇ ਹੋਏ

2 / 2ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦਾਸਪੁਰ ਰੈਲੀ ਨੂੰ ਸੰਬੋਧਨ ਕਰਦੇ ਹੋਏ

PreviousNext

--  ਮਲਿਕ ਤੇ ਸੁਖਬੀਰ ਬਾਦਲ ਵੱਲੋਂ ਮੋਦੀ ਦੀ ਸ਼ਲਾਘਾ, ਕਾਂਗਰਸ ਨੂੰ ਕੋਸਿਆ

 

4:07 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਭਲੇ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਦਾ ਕਿਸਾਨਾਂ ਨੂੰ ਧੋਖਾ ਦਿੱਤਾ।


ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਵੇਲੇ ਰਾਵੀ ਦਰਿਆ ਦਾ ਪਾਣੀ ਅਜਾਈਂ ਪਾਕਿਸਤਾਨ ਵੱਲ ਵਹਿੰਦਾ ਰਿਹਾ ਹੈ ਪਰ ਮੌਜੂਦਾ ਐੱਨਡੀਏ ਸਰਕਾਰ ਨੇ ਇਹ ਪਾਣੀ ਪੂਰੀ ਤਰ੍ਹਾਂ ਸਿਰਫ਼ ਪੰਜਾਬ ਲਈ ਵਰਤਣ ਲਈ ਉੱਦਮ ਕੀਤੇ।

 

ਸ੍ਰੀ ਮੋਦੀ ਨੇ ਕਿਹਾ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਦੀ ਪੁਸ਼ਤ-ਪਨਾਹੀ ਹੁਣ ਤੱਕ ਕਾਂਗਰਸ ਪਾਰਟੀ ਕਰਦੀ ਆ ਰਹੀ ਹੈ। ਉਸ ਸਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਨੂੰ ਸਦਾ ਇਨਸਾਫ਼ ਮਿਲਣ ਤੋਂ ਰੋਕਿਆ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਦਾ ਝੂਠ ਦੇ ਆਧਾਰ `ਤੇ ਸਿਆਸਤ ਖੇਡਦੀ ਰਹੀ ਹੈ।


ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਅਨੇਕ ਕਦਮ ਚੁੱਕੇ ਹਨ।


ਪ੍ਰਧਾਨ ਮੰਤਰੀ ਨੇ ਸ਼ਾਹਪੁਰ ਕੰਢੀ ਪ੍ਰੋਜੈਕਟ ਨੂੰ ਪੰਜਾਬ ਦੀ ਪ੍ਰਾਪਤੀ ਦੱਸਿਆ।  

 

ਪ੍ਰਧਾਨ ਮੰਤਰੀ ਗੁਰਦਾਸਪੁਰ `ਚ ਸ਼੍ਰੋਮਣੀ ਅਕਾਲੀ ਦਲ ਦੀ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ ਤੇ ਇਸ ਨੂੰ ਪੰਜਾਬ `ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ।

 

3:46 PM
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ `ਚ ਵਿਸ਼ਾਲ ਰੈਲੀ ਨੂੰ ਸੰਬੋਧਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ` ਅਤੇ ‘ਸਤਿ ਸ੍ਰੀ ਅਕਾਲ` ਨਾਲ ਕੀਤੀ।


ਸ੍ਰੀ ਮੋਦੀ ਨੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸਦਾ ਸਭ ਨੂੰ ਪ੍ਰੇਰਨਾ ਦੇਣ ਵਾਲੀ ਰਹੀ ਹੈ। ਇੱਥੋਂ ਨਿੱਤ ਨਵੀਂ ਊਰਜਾ ਦਾ ਸੰਚਾਰ ਹੁੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗੁਰਦਾਸਪੁਰ ਦੌਰਾ ਹੈ। ਉਨ੍ਹਾਂ ਮਰਹੂਮ ਅਦਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ।


ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਸਦਾ ਵਿਕਾਸ ਕਾਰਜਾਂ `ਤੇ ਆਪਣਾ ਧਿਆਨ ਕੇਂਦ੍ਰਿਤ ਕਰ ਰਹੀ ਹੈ। ਅਸੀਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸਦਾ ਦੇਸ਼ ਨੂੰ ਮਜ਼ਬੁਤ ਕਰਨ ਵੱਲ ਅੱਗੇ ਵਧਦੇ ਰਹੇ ਹਾਂ।

ਗੁਰਦਾਸਪੁਰ `ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਸੁਣਦੇ ਹੋਏ ਲੋਕ।


ਸ੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਸਾਨੂੰ ਕਰਤਾਰਪੁਰ ਸਾਹਿਬ ਸਥਿਤ ਪਵਿੱਤਰ ਗੁਰੂਘਰ ਤੋਂ ਸਾਨੂੰ ਦੂਰ ਕਰ ਦਿੱਤਾ ਗਿਆ। ਉਸ ਵੇਲੇ ਦੀ ਸਰਕਾਰ ਇਹ ਗੁਰਦੁਆਰਾ ਸਾਹਿਬ ਭਾਰਤ `ਚ ਰੱਖਣ ਲਈ ਕੁਝ ਨਾ ਕਰ ਸਕੀ। ਕਰੋੜਾਂ ਸ਼ਰਧਾਲੂਆਂ ਦੀ ਭਾਵਨਾ ਨੂੰ ਵੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਕਾਂਗਰਸ ਪਾਰਟੀ `ਤੇ ਵਰ੍ਹਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦੋ ਕੇਂਦਰੀ ਮੰਤਰੀਆਂ ਨੂੰ ਪਾਕਿਸਤਾਨ ਭੇਜਿਆ ਸੀ। ਉਨ੍ਹਾਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਲਏ ਬਗ਼ੈਰ ਕਿਹਾ ਕਿ ਕੁਝ ਕਾਂਗਰਸੀ ਆਗੂ ਆਪਣੀ ਲੀਡਰਸਿ਼ਪ ਨੂੰ ਅੱਖੋਂ ਪ੍ਰੋਖੇ ਕਰ ਕੇ ਪਾਕਿਸਤਾਨ ਗਏ।


3:45 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਿਰੋਪਾਓ ਬਖ਼ਸਿ਼ਸ਼ ਕੀਤਾ ਤੇ ਨਾਲ ਕ੍ਰਿਪਾਨ ਭੇਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।   

3:17 PM
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਲ-ਨਾਲ ਆਪਣੇ ਕਾਰਜਕਾਲ ਵੇਲੇ ਦੀਆਂ ਪ੍ਰਾਪਤੀਆਂ ਗਿਣਵਾਈਆਂ।


3:05 PM
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਮੌਜੁਦਗੀ `ਚ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਬਹੁਤ ਸਾਰੇ ਤੋਹਫ਼ੇ ਦਿੱਤੇ ਹਨ।


ਸ੍ਰੀ ਮਲਿਕ ਨੇ ਕਿਹਾ ਕਿ ਸ੍ਰੀ ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮਨਜ਼ੂਰੀ ਦੇ ਕੇ ਪੰਜਾਬੀਆਂ ਨੂੰ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ।


ਸ੍ਰੀ ਸ਼ਵੇਤ ਮਲਿਕ ਨੇ ਜਿੱਥੇ 1984 ਦੇ ਸਿੱਖ ਕਤਲੇਆਮ ਦਾ ਜਿ਼ਕਰ ਕੀਤਾ, ਉੱਥੇ ਉਨ੍ਰਾਂ ਦਾਅਵਾ ਕੀਤਾ ਕਿ ਪੰਜਾਬ `ਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮੁਸੀਬਤਾਂ ਦੇ ਕਾਲੇ ਬੱਦਲ ਛਾ ਗਏ ਹਨ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Malik and Sukhbir Badal hails Modi and criticises Congress