ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਲਕੀਤ ਸਿੰਘ ਦਾਖਾ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਲਾਏ, ਕਿਹਾ ਨਹੀਂ ਛਡਾਂਗੇ ਕਸਰ

ਪੰਜਾਬ ਦੇ ਸਾਬਕਾ ਤਕਨੀਕੀ ਸਿੱਖਿਆ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ।

 

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ. ਮਲਕੀਤ ਸਿੰਘ ਦਾਖਾ ਨੇ ਕਿਹਾ ਉਹ ਆਪਣੀ ਇਹ ਨਵੀਂ  ਜ਼ੁੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

 

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਵਿੱਚ ਇਹ ਭਰੋਸਾ ਪ੍ਰਗਟ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਇਸ ਮੌਕੇ ਮੈਂਬਰ ਪਾਰਲੀਮੈਂਟ ਸ: ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ, ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰ. ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ, ਸ੍ਰ. ਗੁਰਕੀਰਤ ਸਿੰਘ ਕੋਟਲੀ, ਸ੍ਰ. ਕੁਲਦੀਪ ਸਿੰਘ ਵੈਦ, ਸ੍ਰ. ਲਖਬੀਰ ਸਿੰਘ ਲੱਖਾ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਵੱਖ ਵੱਖ ਨਿਗਮਾਂ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਸ੍ਰੀ ਕੇ. ਕੇ. ਬਾਵਾ, ਸ੍ਰ. ਅਮਰਜੀਤ ਸਿੰਘ ਟਿੱਕਾ, ਡਾ. ਤੇਜਿੰਦਰ ਪਾਲ ਸਿੰਘ, ਸ੍ਰ. ਮੇਜਰ ਸਿੰਘ ਭੈਣੀ, ਪ੍ਰੋਫੈਸਰ ਗੁਰਭਜਨ ਸਿੰਘ ਗਿੱਲ, ਸ੍ਰ. ਟੀ. ਪੀ. ਐੱਸ. ਸੰਧੂ , ਦਰਸ਼ਨ ਸਿੰਘ ਸ਼ੰਕਰ ਸਾਬਕਾ ਡੀ ਪੀ ਆਰ ਓ, ਪਰਸ਼ੋਤਮ ਖਲੀਫਾ, ਆਨੰਦ ਸਰੂਪ ਸਿੰਘ ਮੋਹੀ, ਦਰਸ਼ਨ ਸਿੰਘ ਬੀਰਮੀ, ਅਜਮੇਰ ਸਿੰਘ ਭਾਗਪੁਰ,ਚਰਨ ਸਿੰਘ ਗੁਰਮ ਅਤੇ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Malkit Singh Dakha appointed Chairman of District Planning Board Ludhiana