ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਦੀ ਮਲੋਟ ਰੈਲੀ ਨੇ ਨਿਰਾਸ਼ ਕੀਤਾ: ਕੈਪਟਨ ਅਮਰਿੰਦਰ ਸਿੰਘ

ਮੋਦੀ ਦੀ ਮਲੋਟ ਰੈਲੀ ਨੇ ਨਿਰਾਸ਼ ਕੀਤਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਤੋਂ ਲੋਕਾਂ ਨੂੰ ਡਾਢੀ ਨਿਰਾਸ਼ਾ ਹੋਈ ਹੈ ਕਿਉਂਕਿ ਨਰਿੰਦਰ ਮੋਦੀ ਹੁਰਾਂ ਨੇ ਕਿਸਾਨਾਂ ਨਾਲ ਜੁੜੇ ਕਿਸੇ ਵੀ ਮਸਲੇ ਦਾ ਜਿ਼ਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਦੀ ਇਸ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਨੇ ਕਿਹਾ ਕਿ ਸਭ ਨੂੰ ਇਹੋ ਆਸ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਵਿੱਚ ਆ ਕੇ ਜ਼ਰੂਰ ਹੀ ਕਿਸਾਨਾਂ ਬਾਰੇ ਕੋਈ ਠੋਸ ਐਲਾਨ ਕਰਨਗੇ ਪਰ ਉਨ੍ਹਾਂ ਨੇ ਖੇਤੀ ਕਰਜਿ਼ਆਂ, ਕਿਸਾਨ ਖ਼ੁਦਕੁਸ਼ੀਆਂ ਤੇ ਸਵਾਮੀਨਾਥਨ ਰਿਪੋਰਟ ਦਾ ਜਿ਼ਕਰ ਤੱਕ ਨਹੀਂ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ਦੀ ਰੱਜ ਕੇ ਨੁਕਤਾਚੀਨੀ ਕੀਤੀ ਪਰ ਉਹ ਇਹ ਭੁੱਲ ਗਏ ਕਿ ਕਾਂਗਰਸ ਪਾਰਟੀ ਨੇ ਦੇਸ਼ ਵਿੱਚ ਹਰੇ ਇਨਕਲਾਬ ਦੀ ਸ਼ੁਰੂਆਤ ਕੀਤੀ ਸੀ ਤੇ ਦੇਸ਼ `ਚ ਅਨਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਦੇ ਕਰਜ਼ੇ ਕਾਂਗਰਸ ਨੇ ਮੁਆਫ਼ ਕੀਤੇ ਹਨ, ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਉਸ ਦੇ ਪਾਣੀਆਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਟੈਂਡ ਬੜਾ ਸਪੱਸ਼ਟ ਹੈ ਤੇ ਅਜਿਹੇ ਹਾਲਾਤ ਵਿੱਚ ਅਕਾਲੀ ਆਗੂਆਂ ਨੂੰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਇਸ ਰੈਲੀ ਵਿੱਚ ਸ਼ਾਮਲ ਹੋਣ ਤੋਂ ਰੋਕਣਾ ਚਾਹੀਦਾ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Malout Rally of Modi has desperated says Captain Amrinder Singh