ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਡੀਆਂ 'ਚ ਲੱਗੇ 5600 ਮੁਲਾਜ਼ਮਾਂ ਨੂੰ 1.50 ਲੱਖ ਮਾਸਕ ਅਤੇ ਸੈਨੀਟਾਈਜ਼ਰ ਕਰਵਾਏ ਮੁਹੱਈਆ 

ਕਿਸਾਨਾਂ, ਆੜ੍ਹਤੀਆ ਤੇ ਮਜ਼ਦੂਰਾਂ ਲਈ ਸਿਹਤ ਸੁਰੱਖਿਆ ਉਪਾਵਾਂ ਨੂੰ ਵੀ ਦਿੱਤੀ ਜਾ ਰਹੀ ਤਰਜੀਹ


ਕਰੋਨਾਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਕਣਕ ਦੀ ਸੁਚੱਜੀ ਖ਼ਰੀਦ ਲਈ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਵਿੱਚ ਡਿਊਟੀ ’ਤੇ ਤਾਇਨਾਤ ਆਪਣੇ 5600 ਤੋਂ ਵੱਧ ਮੁਲਾਜ਼ਮਾਂ ਨੂੰ 1,50,000 ਮਾਸਕ ਅਤੇ ਸੈਨੀਟਾਈਜ਼ਰ ਦੀਆਂ 15000 ਬੋਤਲਾਂ ਮੁਹੱਈਆ ਕਰਵਾ ਕੇ ਸੁਰੱਖਿਆ ਉਪਾਵਾਂ ਦੀ ਪਾਲਣਾ ਪੱਖੋਂ ਪੁਖਤਾ ਬੰਦੋਬਸਤ ਕੀਤੇ ਹੋਏ ਹਨ।

 

ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ 5600 ਤੋਂ ਵੱਧ ਮੁਲਾਜ਼ਮ ਪਿਛਲੇ ਲਗਭਗ ਇਕ ਮਹੀਨੇ ਤੋਂ ਦਿਨ-ਰਾਤ ਖ਼ਰੀਦ ਕੇਂਦਰਾਂ ਵਿੱਚ ਢੁਕਵੇਂ ਪ੍ਰਬੰਧ ਕਰਨ ਵਿੱਚ ਸ਼ਿੱਦਤ ਨਾਲ ਡਟੇ ਹੋਏ ਹਨ। ਹੁਣ ਖ਼ਰੀਦ ਸ਼ੁਰੂ ਹੋਣ ’ਤੇ ਇਨ੍ਹਾਂ ਵੱਲੋਂ ਮੰਡੀਆਂ ਵਿੱਚ ਸਿਹਤ ਸੁਰੱਖਿਆਵਾਂ ਨਾਲ ਜੁੜੇ ਉਪਾਵਾਂ ਦੀ ਪਾਲਣਾ ਨੂੰ ਪੂਰਨ ਤੌਰ ’ਤੇ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। 

 

ਇਨ੍ਹਾਂ ਮੁਲਾਜ਼ਮਾਂ ਵੱਲੋਂ ਮੰਡੀਆਂ ਵਿੱਚ ਕਣਕ ਦੀ ਆਮਦ ਮੌਕੇ ਕਿਸਾਨਾਂ, ਆੜ੍ਹਤੀਆ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਦਰਮਿਆਨ ਸਮਾਜਿਕ ਦੂਰੀ ਕਾਇਮ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ।

 

ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਕਣਕ ਦੀ ਖ਼ਰੀਦ/ਵੇਚ ਵਿੱਚ ਸਭ ਤੋਂ ਅਹਿਮ ਜ਼ਿੰਮੇਵਾਰੀ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਲਈ ਕੂਪਨ ਜਾਰੀ ਕਰਨ ਦਾ ਵੱਡਾ ਕਾਰਜ ਵੀ ਮੰਡੀ ਬੋਰਡ ਨਿਭਾਅ ਰਿਹਾ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਲਗਭਗ 27 ਲੱਖ ਕੂਪਨ ਜਾਰੀ ਕੀਤੇ ਜਾਣੇ ਹਨ।

 

ਉਨ੍ਹਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਦੀ ਗਿਣਤੀ ਵੀ ਇਸ ਵਾਰ ਦੁੱਗਣੀ ਕਰਕੇ 3691 ਕੇਂਦਰ ਬਣਾਏ ਗਏ ਹਨ ਜਿੱਥੇ ਲਗਭਗ 135 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਆਸ ਹੈ। ਵਧੀਕ ਮੁੱਖ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਵੱਲੋਂ ਮੰਡੀਆਂ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਸ ਚੁਣੌਤੀਪੂਰਨ ਸਮੇਂ ਵਿੱਚ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ, ਤਨਦੇਹੀ ਅਤੇ ਲਗਨ ਨਾਲ ਜਾਰੀ ਰੱਖਣ ਦਾ ਸੱਦਾ ਦਿੱਤਾ।

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:MANDI BOARD PROVIDES 1 50 LAKH MASKS AND 15000 BOTTLES OF SANITISERS FOR ITS 5600 EMPLOYEES TO ACCOMPLISH CHALLENGING TASK OF WHEAT PROCUREMENT AMID COVID19