ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨੀਸ਼ ਸਿਸੋਦੀਆ ਨੇ ਅੰਮ੍ਰਿਤਸਰ ’ਚ ਸਵੇਰ ਦੀ ਸੈਰ ਨਾਲ ਕੀਤਾ ਚੋਣ ਪ੍ਰਚਾਰ

ਫ਼ੋਟੋ ਸਮੀਰ ਸਹਿਗਲ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਵੋਟਾਂ ਪੈਣੀਆਂ ਹਨ। ਪਿਛਲੀ ਵਾਰ ਸਾਲ 2014 ਚ ਪੰਜਾਬ ਦੀਆਂ 4 ਸੀਟਾਂ ਤੇ ਆਪਣਾ ਕਬਜ਼ਾ ਜਮਾਉਣ ਵਾਲੀ ਆਮ ਆਦਮੀ ਪਾਰਟੀ ਇਸ ਵਾਰ ਵੀ ਆਪਣਾ ਪਿਛਲਾ ਪ੍ਰਦਰਸ਼ਨ ਦੁਹਰਾਉਣ ਲਈ ਹੱਡਭੰਨਵੀ ਮਿਹਨਤ ਕਰਨ ਚ ਜੁਟੀ ਹੈ।

 

 

ਦਿੱਲੀ ਦੇ ਡਿਪਟੀ ਸੀਐਮ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਵੀਰਵਾਰ ਨੂੰ ਸਥਾਨਕ ਰਾਮ ਬਾਗ ਚ ਸਵੇਰ ਦੀ ਸੈਰ ਨਾਲ ਗੁਰੂਨਗਰੀ ਦੇ ਲੋਕਾਂ ਨੂੰ ਮਿਲ-ਸਾਰ ਕਰਕੇ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ।

 

 

ਇਸ ਮੌਕੇ ਸਿਸੋਦੀਆ ਨੇ ਆਪਣੇ ਪਾਰਟੀ ਵਰਕਰਾਂ ਨਾਲ ਸਵੇਰ ਦੀ ਸੈਰ ਕੀਤੀ ਅਤੇ ਰਸਤੇ ਚ ਮਿਲਣ ਵਾਲੇ ਲੋਕਾਂ ਨੂੰ ਹੱਥ ਬੰਨ੍ਹ ਕੇ ਪਾਰਟੀ ਦੀ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

 

 
 
 
 
 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manish Sisodias election campaign with a morning walk in Amritsar