ਅਗਲੀ ਕਹਾਣੀ

ਪੰਜਾਬ ਨਾਲ ਸਾਡੀ ਯੂਪੀਏ ਸਰਕਾਰ ਵੇਲੇ ਤਾਂ ਪੱਖਪਾਤ ਕੀਤਾ ਨਹੀਂ ਗਿਆ: ਮਨੀਸ਼ ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਅੱਜ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਐਨਡੀਏ ਸਰਕਾਰ ਤੇ ਤਿੱਖਾ ਹਮਲਾ ਬੋਲਿਆ। ਤਿਵਾੜੀ ਗੜ੍ਹਸ਼ੰਕਰ ਇੱਕ ਪਬਲਿਕ ਮੀਟਿੰਗ ਸ਼ਾਮਿਲ ਹੋਏ ਤੇ ਹੈਬੋਵਾਲ, ਕੋਤ, ਚੱਕ ਸਿੰਘਾ, ਗਘੋਂ ਗੁਰੂ, ਦਾਧਾ ਕਲਾਂ ਅਤੇ ਕੁੱਕਰਾਂ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ

 

 

ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਭਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਆਂਕਲਨ ਕਰਨ ਬਾਰੇ ਫੈਸਲਾ ਲੈਂਦਿਆਂ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਿਨ੍ਹਾਂ 11 ਸੂਬਿਆਂ ਦਾ ਦੌਰਾ ਕਰਨ ਵਾਸਤੇ ਮੰਤਰੀਆਂ ਦੇ ਸਮੂਹ ਦਾ ਗਠਨ ਕੀਤਾ ਹੈ, ਉਨ੍ਹਾਂ ਪੰਜਾਬ ਨੂੰ ਸ਼ਾਮਿਲ ਨਹੀਂ ਕੀਤਾ ਗਿਆ।

 

ਤਿਵਾੜੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਜ਼ਿਆਦਾਤਰ ਇਲਾਕਿਆਂ ਚੋਂ ਹਾਲੇ ਪਾਣੀ ਵੀ ਨਹੀਂ ਨਿਕਲਿਆ ਹੈਇਹ ਬਹੁਤ ਹੈਰਾਨੀਜਨਕ ਅਤੇ ਮੰਦਭਾਗਾ ਹੈ ਕਿ ਐਨਡੀਏ ਸਰਕਾਰ, ਜਿਸਦਾ ਸ਼੍ਰੋਮਣੀ ਅਕਾਲੀ ਦਲ ਇੱਕ ਹਿੱਸਾ ਹੈ, ਨੇ ਹਮੇਸ਼ਾ ਤੋਂ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਅਜਿਹਾ ਹੀ ਇੱਕ ਵਾਰ ਫਿਰ ਤੋਂ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਵੀ ਹੈਰਾਨੀ ਹੋ ਰਹੀ ਹੈ ਕਿ ਕਿਉਂ ਅਕਾਲੀ ਅਗਵਾਈ ਹੱਲ ਤੱਕ ਚੁੱਪ ਬੈਠੀ ਹੈ

 

 

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਕਾਂਗਰਸ ਦੀ ਸਰਕਾਰ ਹੋਣ ਕਾਰਨ ਭਾਜਪਾ ਅਗਵਾਈ ਵਾਲੀ ਐਨਡੀਏ ਸਰਕਾਰ ਜਾਣ ਬੁੱਝ ਕੇ ਉਸ ਨਾਲ ਪੱਖਪਾਤ ਕਰ ਰਹੀ ਹੈ। ਨਹੀਂ ਤਾਂ, ਅਜਿਹਾ ਕੋਈ ਕਾਰਨ ਨਹੀਂ ਸੀ ਕਿ ਪੰਜਾਬ ਨੂੰ ਕੇਂਦਰੀ ਮੰਤਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਜਾਣ ਬੁੱਝ ਕੇ ਬਾਹਰ ਰੱਖਿਆ ਗਿਆ। ਜਿਸ ਲਈ ਕੋਈ ਵੀ ਤਰਕ ਨਹੀਂ ਦਿੱਤਾ ਜਾ ਸਕਦਾ

 

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰ ਕਾਂਗਰਸ ਅਗਵਾਈ ਵਾਲੀ ਯੂਪੀਏ ਦੀ ਸਰਕਾਰ ਸੀ ਤੇ ਡਾ ਮਨਮੋਹਨ ਸਿੰਘ ਉਸਦੇ ਪ੍ਰਧਾਨ ਮੰਤਰੀ ਸਨ, ਤਾਂ ਪੰਜਾਬ ਅੰਦਰ ਅਕਾਲੀ ਸਰਕਾਰ ਹੋਣ ਦੇ ਬਾਵਜੂਦ ਸੂਬੇ ਨਾਲ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਂਦਾ ਸੀ। ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਦੋਂ ਵੀ ਕੇਂਦਰ ਤੋਂ ਕੁਝ ਮੰਗਦੇ ਸਨ, ਤਾਂ ਉਨ੍ਹਾਂ ਉਦਾਰਤਾ ਨਾਲ ਉਸਦੀ ਪੂਰਤੀ ਕੀਤੀ ਜਾਂਦੀ ਸੀ। ਪਰ ਹੁਣ ਭਾਜਪਾ ਅਗਵਾਈ ਵਾਲੀ ਐਨਡੀਏ ਦੀ ਸਰਕਾਰ ਪੰਜਾਬ ਨਾਲ ਸਾਫ ਤੌਰ ਤੇ ਵਿਤਕਰਾ ਕਰ ਰਹੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manish Tewari attack on Modi government and reminder on Badal government in punjab