ਅਗਲੀ ਕਹਾਣੀ

ਗੁਰਬਾਣੀ ਅਰਥ ਮੁਕਾਬਲੇ 'ਚ ਮਨੀਸ਼ਾ ਨੇ ਪੰਜਾਬ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਗੁਰਬਾਣੀ ਅਰਥ ਮੁਕਾਬਲੇ 'ਚੋਂ ਧਾਰਮਿਕ ਗਿਆਨ ਦਾ ਮੁਜ਼ਾਹਰਾ ਕਰਦੇ ਹੋਏ ਸਾਰੇ ਜ਼ਿਲ੍ਹਿਆਂ ਨੂੰ ਪਛਾੜਿਆ

 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆ ਲਈ ਜ਼ਿਲ੍ਹਾ ਕਪੂਰਥਲਾ ਵਿਖੇ ਗੁਰਬਾਣੀ ਅਰਥ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਇਸ ਵਿੱਚ ਫਾਜ਼ਿਲਕਾ ਦੀ ਮਿਡਲ ਵਰਗ ਵਿੱਚੋਂ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਦੀ ਵਿਦਿਆਰਥਣ ਮਨੀਸ਼ਾ ਨੇ ਪਹਿਲਾ ਸਥਾਨ ਹਾਸਲ ਕੀਤਾ। 

 

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਨੇ ਮਨੀਸ਼ਾ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਤਰੱਕੀ ਦੀ ਕਾਮਨਾ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦਾ ਮਾਣ ਵਧਾਉਣ ’ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਵੀ ਮੁਬਾਰਕਵਾਦ ਦਿੱਤੀ।

 

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਕੂਲ ਪੱਧਰ ਤੋਂ ਸ਼ੁਰੂ ਹੋਏ ਇਹ ਮੁਕਾਬਲਿਆਂ ਦੀ ਲੜੀ ਵਿੱਚ ਮਨੀਸ਼ਾ ਨੇ ਜ਼ਿਲ੍ਹੇ ਭਰ ਵਿੱਚੋਂ ਮਿਡਲ ਵਰਗ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ। ਇਸ ਉਪਰੰਤ ਮਨੀਸ਼ਾ ਨੇ ਆਪਣੇ ਧਾਰਮਿਕ ਗਿਆਨ ਦਾ ਮੁਜ਼ਾਹਰਾ ਕਰਦੇ ਹੋਏ ਪੰਜਾਬ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਆਏ ਭਾਗੀਦਾਰਾਂ ਨੂੰ ਪਛਾੜਦੇ ਹੋਏ ਪਹਿਲਾਂ ਸਥਾਨ ਹਾਸਲ ਕੀਤਾ। 


ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਪੰਮੀ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਲਈ ਕੰਮ ਕਰ ਰਹੀ ਪੂਰੀ ਟੀਮ ਨੂੰ ਫਾਜ਼ਿਲਕਾ ਦੀ ਰਾਜ ਪੱਧਰ ਉੱਤੇ ਪਹਿਲੀ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਕੰਨਿਆ ਸਕੂਲ ਜਲਾਲਾਬਾਦ ਦੇ ਪਿ੍ਰੰਸੀਪਲ ਦਾ ਚੰਦਰ ਕਾਂਤਾ ਦੀ ਸੁਚੱਜੀ ਅਗਵਾਈ, ਸਕੂਲ ਦੇ ਅਧਿਆਪਕ ਗੁਰਵਿੰਦਰ ਕੌਰ, ਅਨੀਤਾ ਨਾਰੰਗ, ਰੇਨੂੰ, ਸ਼ੁਸ਼ਮਾ ਰਾਣੀ ਅਤੇ ਸਮੂਹ ਵਿਦਿਆਰਥੀ ਵੀ ਮਨੀਸ਼ਾ ਦੀ ਇਸ ਪ੍ਰਾਪਤੀ ਤੇ ਖੁਸ਼ੀ ਮਨਾਉਣ ਵਿੱਚ ਸ਼ਾਮਲ ਹੋਏ।   
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manisha took first place in Punjab in the Gurbani competition