ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ’ਚੋਂ ਕੱਢੇ ਜਾਣ ਦੀ ਸਿਫ਼ਾਰਸ਼ ’ਤੇ ਭੜਕੇ ਮਨਜੀਤ ਸਿੰਘ ਜੀਕੇ

ਅਕਾਲੀ ਦਲ ’ਚੋਂ ਕੱਢੇ ਜਾਣ ਦੀ ਸਿਫ਼ਾਰਸ਼ ’ਤੇ ਭੜਕੇ ਮਨਜੀਤ ਸਿੰਘ ਜੀਕੇ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਵੀਂ ਦਿੱਲੀ ਇਕਾਈ ਦੀ ਕੋਰ ਕਮੇਟੀ ਨੇ ਅੱਜ ਇੱਕ ਮਤਾ ਪਾਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਫ਼ਾਰਸ਼ ਕੀਤੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਪਾਰਟੀ ’ਚੋਂ ਕੱਢਿਆ ਜਾਵੇ।

 

 

ਉੱਧਰ ਸ੍ਰੀ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਅਜਿਹਾ ਕੁਝ ਉਨ੍ਹਾਂ ਦਾ ਅਕਸ ਵਿਗਾੜਨ ਦੀ ਸਾਜ਼ਿਸ਼ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅਜਿਹਾ ਮਤਾ ਪਾਸ ਕਰਨ ਦੇ ਸਮੇਂ ਉੱਤੇ ਵੀ ਸੁਆਲ ਕੀਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਜਦੋਂ ਦੇਸ਼ ਭਰ ਵਿੱਚ ਮੋਦੀ–ਲਹਿਰ ਚੱਲ ਰਹੀ ਸੀ ਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੋਧੀ ਵੀ ਕੁਝ ਭਾਰੂ ਸੀ; ਅਜਿਹੇ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਵੋਟਾਂ ਨਹੀਂ ਮਿਲ ਸਕੀਆਂ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਵਧੀਆ ਨਹੀਂ ਹੋ ਸਕੀ।

 

 

ਸ੍ਰੀ ਜੀ ਕੇ ਨੇ ਕਿਹਾ ਕਿ ਉਹ ਤਾਂ ਪਿਛਲੇ ਵਰ੍ਹੇ 7 ਦਸੰਬਰ ਨੂੰ ਹੀ ਆਪਣਾ ਅਸਤੀਫ਼ਾ ਸੌਂਪ ਚੁੱਕੇ ਹਨ ਤੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤਿਆਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹੁਣ ਲੋਕ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨਾਂ ਬਾਰੇ ਪੁੱਛੇ ਜਾ ਰਹੇ ਸੁਆਲਾਂ ਦਾ ਜੁਆਬ ਨਹੀਂ ਦੇਣਾ ਚਾਹ ਰਹੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manjit Singh GK gone aggressive upon recommendation of expulsion from Shiromani Akal Dal