ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੂੰ ਖੱਟਰ ਨੇ ਦਿੱਤਾ ਠੋਕਵਾਂ ਜਵਾਬ - ਕਿਹਾ, ਕੋਈ ਨਹੀਂ ਰੋਕ ਸਕਦਾ ਪਾਣੀ

ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ 'ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਟਕਰਾਅ ਦਾ ਅੰਤ ਫਿਲਹਾਲ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਐਸਵਾਈਐਲ ਬਾਰੇ ਸਰਕਾਰ ਦੇ ਸਟੈਂਡ ਨੂੰ ਸਪੱਸ਼ਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਐਸਵਾਈਐਲ ਬਾਰੇ ਸਖਤ ਰੁਖ ਅਪਣਾਇਆ ਹੈ। ਵਿਧਾਨ ਸਭਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਿਹਾ ਕਿ ਉਹ ਸ਼ਹੀਦ ਹੋ ਜਾਣਗੇ, ਪਰ ਸੂਬੇ ਦਾ ਪਾਣੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਣਗੇ।
 

ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਪਾਣੀ ਦੀ ਘਾਟ ਦਾ ਹਵਾਲਾ ਦਿੱਤਾ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਨਾਲ ਹਰਿਆਣਾ ਨੂੰ ਕੋਈ ਫ਼ਰਕ ਨਹੀਂ ਪਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ਦੇ ਇਸ ਬਿਆਨ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ਼ਹੀਦ ਹੋਣ ਜਾਂ ਨਾ ਹੋਣ, ਕੋਈ ਵੀ ਹਰਿਆਣਾ ਦਾ ਪਾਣੀ ਨਹੀਂ ਰੋਕ ਸਕਦਾ। ਜ਼ਿਕਰਯੋਗ ਹੈ ਕਿ ਐਸਵਾਈਐਲ 'ਤੇ ਫੈਸਲਾ ਫਿਲਹਾਲ ਸੁਪਰੀਮ ਕੋਰਟ 'ਚ ਲੰਬਿਤ ਹੈ।
 

ਖੱਟਰ ਨੇ ਕਿਹਾ, "ਸੁਪਰੀਮ ਕੋਰਟ ਨੇ ਸਾਡੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸਾਨੂੰ ਉਮੀਦ ਹੈ ਕਿ ਛੇਤੀ ਹੀ ਕਿਸੇ ਕੇਂਦਰੀ ਏਜੰਸੀ ਨੂੰ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਜ਼ਿੰਮੇਵਾਰੀ ਮਿਲੇਗੀ। ਵਿਰੋਧੀ ਧਿਰ ਦੇ ਨੇਤਾ ਭੁਪੇਂਦਰ ਹੁੱਡਾ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਵਜ੍ਹਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਐਸਵਾਈਐਲ ਮਾਮਲੇ ਨੂੰ ਨਾ ਲਟਕਾਉਣ।"
 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸੂਬੇ ਦੇ ਸੀਮਿਤ ਪਾਣੀ ਸਰੋਤ ਦੂਜੇ ਸੂਬਿਆਂ ਨੂੰ ਦੇਣ ਦੇ ਬਦਲੇ ਉਹ ਆਪਣੀ ਜਾਨ ਦੇਣ ਲਈ ਤਿਆਰ ਹਨ। ਰਾਜਪਾਲ ਦੇ ਭਾਸ਼ਣ ਅਤੇ ਧੰਨਵਾਦ ਮਤੇ 'ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਵਾਨਤ ਰਿਪੇਰੀਅਨ ਸਿਧਾਂਤ ਮੁਤਾਬਕ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਬੇਸਿਨ ਤੋਂ ਨਾਨ-ਬੇਸਿਨ ਖੇਤਰਾਂ 'ਚ ਪਾਣੀ ਲਿਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:manohar lal khattar reply captain amarinder singh on SYL issue