ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੰਗਲਾ ਤੇ ਮਨਪ੍ਰੀਤ ਨੇ ਮੁੰਬਈ ਵਸਦੇ ਪੰਜਾਬੀਆਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

 

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਉਲੀਕੇ ਸਮਾਗਮਾਂ ਲਈ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਤਰ ਦੇਣ ਲਈ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਮੁੰਬਈ ਵਿਖੇ ਸ੍ਰੀ ਬਾਦਲ ਤੇ ਸ੍ਰੀ ਸਿੰਗਲਾ ਪੰਜਾਬੀ ਭਾਈਚਾਰੇ ਤੇ ਸਿੱਖ ਸੰਗਤ ਨਾਲ ਕਰਵਾਏ ਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।

 

ਵਿੱਤ ਮੰਤਰੀ ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਹੱਕ-ਸੱਚ ਤੇ ਨਿਮਾਣਿਆਂ ਲਈ ਖੜ੍ਹਨ ਅਤੇ ਜ਼ਬਰ ਜੁਲਮ ਖ਼ਿਲਾਫ਼ ਲੜਨ ਲਈ ਹਮੇਸ਼ਾ ਸੇਧਿਤ ਕਰਦਾ ਰਹੇਗਾ। 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪ੍ਰਕਾਸ਼ ਦਿਹਾੜੇ ਦੇ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ’ਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। 

 

ਉਨ੍ਹਾਂ ਕਿਹਾ ਕਿ ਇਹ ਸਮਾਗਮ ਸਾਡੇ ਲਈ ਸਭ ਤੋਂ ਵੱਡਾ ਤੋਹਫਾ ਲੈ ਕੇ ਆ ਰਿਹਾ ਹੈ ਕਿਉਂਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਜਿਸ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵੱਲੋਂ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ। 

 

ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ ਤੋਂ 12 ਨਵੰਬਰ ਤੱਕ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾ ਰਹੇ ਉੱਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਹੋਰ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਜਾ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal and Vijay Inder Singla invite Punjabi community to attend Guru Nanak Dev Ji 550th Prakash Purb celebrations