ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰਨਾਟਕਾ ਵਸਦੇ ਸਮੂਹ ਭਾਈਚਾਰੇ ਨੂੰ ਖੁੱਲਾ ਸੱਦਾ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ਤਾਬਦੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਨਾਂ ਵਿੱਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਲਈ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਧਰ ਦੇਣ ਦੇ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਬੰਗਲੁਰੂ ਵਿਖੇ ਪੰਜਾਬੀ ਭਾਈਚਾਰੇ ਨੂੰ ਉਹ ਸੱਦਾ ਦੇਣ ਆਏ ਹਨ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦਾ ਦੇਣ ਆਉਣਾ ਸੀ ਪਰ ਪੰਜਾਬ ਵਿੱਚ ਆਏ ਭਿਆਨਕ ਹੜਾਂ ਕਾਰਨ ਉਹ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਰੱਖ ਰਹੇ ਹਨ। ਉਨਾਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਅਤੇ ਸੂਬਾ ਸਰਕਾਰ ਸ਼ਤਾਬਦੀ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਤਾਬਦੀ ਜਸ਼ਨਾਂ ਮੌਕੇ ਸਾਨੂੰ ਸਭ ਤੋਂ ਵੱਡਾ ਤੋਹਫਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲਣਾ ਹੈ ਜਿਸ ਨਾਲ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਵਰਿਆਂ ਤੋਂ ਕੀਤੀ ਜਾਂਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾ ਰਹੀ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅੱਜ ਬੰਗਲੁਰੂ ਦੀ ਧਰਤੀ ’ਤੇ ਆਏ ਹਨ ਜਿੱਥੋਂ ਉਨਾਂ ਆਪਣੀ ਬੀ.ਟੈਕ ਦੀ ਸਿੱਖਿਆ ਹਾਸਲ ਕੀਤੀ ਸੀ ਜਿਸ ਕਾਰਨ ਉਹ ਭਾਵੁਕ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਸਮੂਹ ਭਾਈਚਾਰਾ ਇਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ।
ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਕਰਨਾਟਕਾ ਦੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚਿਰੰਜੀਵ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸ਼ੋਭਦੇ ਹਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਗੁਰੂ ਸਨ ਜਿਨਾਂ ਨੂੰ ਅਸੀਂ ਜਗਤ ਗੁਰੂ ਵਜੋ ਸਤਿਕਾਰਦੇ ਹਨ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਜਿੱਥੇ ਕਰਨਾਟਕਾ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਸੀ ਉਥੇ ਇਥੋਂ ਦੀ ਸੰਗਤ ਦੇ ਸੁਝਾਅ ਵੀ ਲੈਣੇ ਹਨ ਤਾਂ ਜੋ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਬੰਧਾਂ ਦੀ ਕੋਈ ਘਾਟ ਨਾ ਰਹੇ।
Manpreet Singh Badal, Finance Minister, Punjab, while addressing the Punjabi diaspora at Bengaluru assured them that they will always witness a warm welcome at Punjab especially during the celebrations of 550th Parkash Purb of Sri Guru Nanak Dev Ji. pic.twitter.com/OL1jOjxp8g
— Government of Punjab (@PunjabGovtIndia) August 28, 2019
Manpreet Singh Badal, Finance Minister, Punjab, addressing the function organised at Bengaluru by the department of Tourism and Culture, Punjab to interact with diaspora there and invite them for the celebrations of 550th Parkash Purb of Sri Guru Nanak Dev ji. pic.twitter.com/iyBUC6dhce
— Government of Punjab (@PunjabGovtIndia) August 28, 2019
On the behalf of the Punjabi diaspora from Karnataka, Charanjit Singh, Retd IAS from Karnataka thanking the Punjab Government for organising this event at Bengaluru, and assured full support and participation in the celebrations of 550th Parkash Purb of Sri Guru Nanak Dev ji. pic.twitter.com/Y1V4Xodaik
— Government of Punjab (@PunjabGovtIndia) August 28, 2019
PWD Minister @VijayIndrSingla extended the invitation to the Punjabi diaspora from Karnataka for celebrations of 550th Parkash Purab of Sri Guru Nanak Dev Ji on the behalf of Chief Minister @capt_amarinder Singh and give a brief information regarding the celebrations. pic.twitter.com/Qoo47m1hNV
— Government of Punjab (@PunjabGovtIndia) August 28, 2019
PWD Minister @VijayIndrSingla welcoming the participants at the program organised in Bengaluru to interact with the Punjabi diaspora from Karnataka and inviting them for the celebrations of 550th Parkash Purab of Sri Guru Nanak Dev Ji. pic.twitter.com/QnMFLk2eZR
— Government of Punjab (@PunjabGovtIndia) August 28, 2019
. @mahajan_vini Additional Chief Secretary, department of Industry & commerce, Punjab delivering vote of thanks at an interaction organised by Punjab Government with Punjabi diaspora at Bengaluru to invite them for the celebrations of 550th Parkash Purb of Sri Guru Nanak Dev ji. pic.twitter.com/cJfPCp1kXt
— Government of Punjab (@PunjabGovtIndia) August 28, 2019
.