ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਕੋਲੋਂ ਮੰਗਿਆ GST ਦਾ ਬਕਾਇਆ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ।

 

ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ 'ਤੇ ਅਸਰ ਪੈ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਉਪਰੋਕਤ ਮੁੱਦਿਆਂ 'ਤੇ ਪ੍ਰਮੁੱਖਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।


ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲੇ, ਵਿਸ਼ੇਸ਼ ਤੌਰ 'ਤੇ ਲੰਮੇ ਸਮੇਂ ਵਾਸਤੇ ਲੀਜ਼ 'ਤੇ ਜ਼ਮੀਨ ਦੇਣ ਲਈ ਸਰਵਿਸ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਨੇ ਹਾਲ ਹੀ ਵਿੱਚ ਤਿਆਰ ਕੀਤੀ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੇ ਕਈ ਪਹਿਲੂ ਵੀ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ।

 

ਮਨਪ੍ਰੀਤ ਬਾਦਲ ਨੇ ਕਿਹਾ, ''ਸੂਬੇ ਵਿੱਚ ਸਨਅਤੀਕਰਨ ਦੀ ਫੌਰੀ ਲੋੜ ਹੈ। ਇਸ ਲਈ ਨਵੀਂ ਉਦਯੋਗਿਕ ਨੀਤੀ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਕੇਂਦਰ ਦੇ ਸਹਿਯੋਗ ਅਤੇ ਮਦਦ ਦੀ ਜ਼ਰੂਰਤ ਹੈ।''

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal asks Union Finance Minister to pay GST dues