ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਸਿੰਘ ਬਾਦਲ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ 'ਬਾਰਡਰ' ਫ਼ਿਲਮ ਦੇ ਨਿਰਮਾਤਾ ਜੇ.ਪੀ. ਦੱਤਾ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਪਹਿਲੀ ਬਰਸੀ ਸਬੰਧੀ ਕਰਵਾਏ ਸਮਾਗਮ ਮੌਕੇ ਸ਼ਾਮਲ ਹੋਏ। ਦੱਸਣਯੋਗ ਹੈ ਕਿ ਲੌਂਗੇਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਦਾ 17 ਨਵੰਬਰ, 2018 ਨੂੰ ਦੇਹਾਂਤ ਹੋ ਗਿਆ ਸੀ।

 

ਵਿੱਤ ਮੰਤਰੀ ਨੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਲੜਾਈ ਦੌਰਾਨ ਹਰ ਤਰ੍ਹਾਂ ਦੀ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਆਪਣੇ ਸਾਥੀਆਂ ਨਾਲ ਮਿਲ ਕੇ ਭਾਰਤੀ ਚੌਂਕੀ ਦਾ ਬਚਾਅ ਕੀਤਾ ਸੀ। 

 

ਵਿੱਤ ਮੰਤਰੀ ਨੇ ਬ੍ਰਿਗੇਡੀਅਰ ਚਾਂਦਪੁਰੀ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਯਾਦਗਾਰ ਬਣਾਉਣ ਲਈ 25 ਲੱਖ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਸਾਰੀ ਸ਼ੁਰੂ ਹੋਣ ਤੋਂ ਬਾਅਦ ਉਹ ਹੋਰ ਰਾਸ਼ੀ ਵੀ ਜਾਰੀ ਕਰਨਗੇ। 

 

ਜੇ.ਪੀ. ਦੱਤਾ ਨੇ ਜੰਗੀ ਨਾਇਕ ਦੀਆਂ ਬਾਰਡਰ ਫ਼ਿਲਮ ਦੀ ਸ਼ੂਟਿੰਗ ਸਮੇਂ ਦੀਆਂ ਕਈ ਯਾਦਾਂ ਤਾਜ਼ਾ ਕੀਤੀਆਂ ਅਤੇ ਕਿਹਾ ਕਿ ਬ੍ਰਿਗੇਡੀਅਰ ਚਾਂਦਪੁਰੀ ਨੇ ਸਾਡੇ ਸਾਰਿਆਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ।

 

ਬ੍ਰਿਗੇਡੀਅਰ ਚਾਂਦਪੁਰੀ ਦੀ ਇਸ ਪਹਿਲੀ ਬਰਸੀ ਮੌਕੇ ਰਾਜਨੀਤਿਕ, ਕਾਰੋਬਾਰ, ਪੱਤਰਕਾਰੀ ਅਤੇ ਸਮਾਜਿਕ ਖੇਤਰ ਦੀਆਂ ਕਈ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਬ੍ਰਿਗੇਡੀਅਰ ਚਾਂਦਪੁਰੀ ਦੇ ਪਰਿਵਾਰ ਨੇ ਸ੍ਰੀ ਬਾਦਲ ਦਾ ਧੰਨਵਾਦ ਕੀਤਾ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal pays tribute to Brigadier Kuldip Singh Chandpuri