ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਬਾਦਲ ਦੀ ਪੰਜਾਬ ਵਾਸੀਆਂ ਨੂੰ ਦਿਲ ਟੁੰਬਵੀਂ ਅਪੀਲ

----ਪਰਾਲੀ ਨਾ ਸਾੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਸੱਦਾ----

 

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ', ਉਨ੍ਹਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਪਰ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ।

 

ਵਿੱਤ ਮੰਤਰੀ ਨੇ ਕਿਹਾ, 'ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਐਨਾਂ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।'

 

ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਉਨ੍ਹਾਂ ਕਿਹਾ, 'ਪੰਜਾਬ ਤੇ ਪੰਜਾਬੀਅਤ ਦੇ ਸੱਭਿਆਚਾਰ ਮੁਤਾਬਕ, 'ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਉਨ੍ਹਾਂ ਦਾ ਸਿਰ ਝੁਕਾ ਕੇ, ਹੱਥ ਜੋੜ ਕੇ ਅਤੇ ਆਪਣੇ ਦਿਲ ਤੇ ਘਰਾਂ ਦੇ ਬੂਹੇ ਖੋਲ ਕੇ ਸਵਾਗਤ ਕਰਾਂਗੇ। ਸਾਨੂੰ ਇਸ ਪਵਿੱਤਰ ਮੌਕੇ ਮਹਿਮਾਨਾਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਾਉਣ ਦਾ ਵੀ ਅਹਿਦ ਲੈਣਾ ਚਾਹੀਦਾ ਹੈ।'

 

ਸ੍ਰੀ ਬਾਦਲ ਨੇ ਕਿਹਾ, 'ਖੇਤੀਬਾੜੀ ਰਹਿੰਦ-ਖੂੰਹਦ ਤੇ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਇਸ ਵਿੱਚ ਹੀ 'ਸਰਬੱਤ ਦੇ ਭਲੇ' ਦਾ ਸੰਦੇਸ਼ ਸ਼ਾਮਲ ਹੈ। ਇਸ ਰਸਤੇ 'ਤੇ ਚੱਲ ਕੇ ਪੰਜਾਬ ਵਾਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਵਾਤਾਵਰਨ ਜਾਗਰੂਕਤਾ ਦੀ ਨਿਵੇਕਲੀ ਮਿਸਾਲ ਕਾਇਮ ਕਰ ਸਕਦੇ ਹਨ।'

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal s heartfelt appeal to the people of Punjab