ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਬਾਦਲ ਨੇ ਕਿਹਾ, ਪੀਣ ਵਾਲੇ ਪਾਣੀ ਤੇ ਸੀਵਰੇਜ ਦਾ ਛੇਤੀ ਹੋਵੇਗਾ ਹੱਲ

ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਸ਼ਹਿਰ, ਕਸਬਿਆਂ ਅਤੇ ਪਿੰਡਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ ਇਸ ਮੌਕੇ ਸ਼੍ਰੀ ਬਾਦਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ ਤੇ ਮੌਜ਼ੂਦ ਮੈਂਬਰਾਂ ਤੋਂ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਸੁਝਾਅ ਵੀ ਲਏ ਗਏ

 

ਬੈਠਕ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਸ਼ਹਿਰ ਅੰਦਰ ਜੋ ਵੀ ਜਾਇਜ਼ ਸਮੱਸਿਆਵਾਂ ਹਨ, ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਪੈਸੇ ਦੀ ਕਮੀ ਵਿੱਚ ਅੜਿੱਕਾ ਨਹੀਂ ਆਉਣ ਦਿੱਤਾ ਜਾਵੇਗਾ ਉਨਾਂ ਕਿਹਾ ਕਿ ਸ਼ਹਿਰ ਸੀਵਰੇਜ਼ ਅਤੇ ਪੀਣ ਵਾਲੇ ਦੀ ਮੁੱਖ ਸਮੱਸਿਆ ਦਾ ਹੱਲ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ

 

ਉਨਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਜਿਹੜੇ ਖੇਤਰ ਵਿੱਚ ਪੀਣ ਯੋਗ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਅਜੇ ਤੱਕ ਪਾਇਪ ਲਾਇਨਾਂ ਨਹੀਂ ਪਈਆਂ ਹਨ, ਉਨਾਂ ਖੇਤਰਾਂ ਲਈ 7.5 ਕਰੋੜ ਰੁਪਏ ਖ਼ਰਚ ਕਰਕੇ ਇਨਾਂ ਸਮੱਸਿਆਵਾਂ ਤੋਂ ਜਲਦ ਨਿਜਾਤ ਦਿਵਾਈ ਜਾਵੇਗੀ

 

ਇਸ ਦੌਰਾਨ ਵਿੱਤ ਮੰਤਰੀ ਸ਼੍ਰੀ ਬਾਦਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਤੋਂ ਹਰ ਮਹੀਨੇ ਦੇ ਪਹਿਲੇ ਸੋਮਵਾਰ ਹੋਣ ਵਾਲੀ ਇਸ ਮੀਟਿੰਗ ਨਾਲ ਸਬੰਧਤ ਏਜੰਡੇ ਦੀ ਕਾਪੀ ਹਰ ਸਬੰਧਤ ਤੱਕ 5 ਦਿਨ ਪਹਿਲਾਂ ਲਿਖਤੀ ਤੌਰ 'ਤੇ ਪਹੁੰਚਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਨਿਪਟਾਇਆ ਜਾ ਸਕੇ

 

ਉਨਾਂ ਕਮੇਟੀ ਨਾਲ ਸਬੰਧਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਅਤੇ ਕੀਮਤੀ ਸੁਝਾਵਾਂ ਨੂੰ ਵੀ ਲਿਖਤੀ ਤੌਰ 'ਤੇ ਲਿਆਉਣ ਮੀਟਿੰਗ ਦੌਰਾਨ ਬਠਿੰਡਾ ਦਿਹਾਤੀ ਤੋਂ ਵਿਧਾਇਕ ਸ਼੍ਰੀਮਤੀ ਰੁਪਿੰਦਰ ਕੌਰ ਰੂਬੀ ਨੇ ਵਿੱਤ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਆਮ ਲੋਕਾਂ ਨੂੰ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਸਮੱਸਿਆ ਰਹੀਆਂ ਹਨ ਜਿਸ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਵਿਸ਼ਵਾਸ਼ ਦਿਵਾਇਆ ਕਿ ਸਬੰਧਤ ਵਿਭਾਗ ਦੇ ਮੰਤਰੀ ਨਾਲ ਗਲਬਾਤ ਕਰਕੇ ਇਸ ਦਾ ਤੁਰੰਤ ਹੱਲ ਕੀਤਾ ਜਾਵੇਗਾ

 

ਇਸ ਮੌਕੇ ਮੇਅਰ ਸ਼੍ਰੀ ਬਲਵੰਤ ਰਾਏ ਨਾਥ ਅਤੇ ਸ਼੍ਰੀ ਕੇਵਲ ਕ੍ਰਿਸ਼ਨ ਅਗਰਵਾਲ ਵਲੋਂ ਸ਼ਹਿਰ ਅੰਦਰ ਰਹੀਆਂ ਪਾਣੀ ਵਾਲੇ ਪਾਣੀ ਤੇ ਸੀਵਰੇਜ਼ ਦੀ ਸਮੱਸਿਆ ਬਾਰੇ ਵੀ ਗਲਬਾਤ ਕੀਤੀ ਜਿਸ 'ਤੇ ਸ਼੍ਰੀ ਬਾਦਲ ਨੇ ਇਸ ਸਮੱਸਿਆ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal said that drinking water and sewerage crisis will be soon solved