ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੀ.ਐਸ.ਟੀ ਦੇ ਮੁਆਵਜ਼ੇ ਦੀ ਅਦਾਇਗੀ ਵਿੱਚ ਕੇਂਦਰ ਵੱਲੋਂ ਨਾ-ਖਤਮ ਹੋਣ ਵਾਲੀ ਦੇਰੀ ਨਾਲ ਪੰਜਾਬ ਦੀ ਮਾਲੀ ਹਾਲਤ ਨੂੰ ਸਖ਼ਤ ਝਟਕਾ ਲੱਗਾ ਹੈ।
ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਕਰਨ ਦੇ ਪਹਿਲੇ ਦੋ ਸਾਲਾਂ ਚ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਜੀਐਸਟੀ ਮੁਆਵਜ਼ੇ ਦੀ ਦੋ-ਮਹੀਨਿਆਂ ਬਾਅਦ ਜਾਰੀ ਕੀਤੀ ਜਾਣ ਵਾਲੀ ਕਿਸ਼ਤ ਵਿੱਚ ਵਰਤੇ ਜਾ ਰਹੇ ਅਵੇਸਲੇਪਣ ਕਾਰਨ ਸੂਬੇ ਨੂੰ ਆਪਣੇ ਕਾਰਜ ਅਤੇ ਯੋਜਨਾਵਾਂ ਨੂੰ ਕੁਸ਼ਲ ਢੰਗ ਨਾਲ ਲਾਗੂ ਕਰਨ ਵਿੱਚ ਦਿੱਕਤ ਆ ਰਹੀ ਹੈ।
ਉਨ੍ਹਾਂ ਨੇ ਜੀਐਸਟੀ ਮੁਆਵਜ਼ਾ ਨੂੰ ਮਹੀਨੇਵਾਰ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਸੂਬਾ ਆਪਣੇ ਖਰਚਿਆਂ ਨੂੰ ਹੋਰ ਬਿਹਤਰ ਢੰਗ ਨਾਲ ਯੋਜਨਾਬੱਧ ਕਰ ਸਕੇ।
ਉਨ੍ਹਾਂ ਕਿਹਾ ਕਿ ਜੀਐਸਟੀ ਮੁਆਵਜ਼ੇ ਦੀ ਦੋ ਮਹੀਨਿਆਂ ਬਾਅਦ ਜਾਰੀ ਕੀਤੀ ਜਾਣ ਵਾਲੀ ਕਿਸ਼ਤ 4 ਮਹੀਨਿਆਂ ਬਾਅਦ ਵੀ ਜਾਰੀ ਨਾ ਕੀਤੇ ਜਾਣ ਕਾਰਨ ਸੂਬੇ ਦਾ ਵਿੱਤੀ ਪ੍ਰਬੰਧ ਅਸਰਅੰਦਾਜ਼ ਹੋਇਆ ਹੈ।