ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਪ੍ਰੀਤ ਬਾਦਲ ਨੇ ਕਰਨਾਟਕ ’ਚ ਸਨਅਤਕਾਰਾਂ ਨੂੰ ਦੱਸੇ ਪੰਜਾਬ ’ਚ ਨਿਵੇਸ਼ ਕਰਨ ਦੇ ਲਾਭ

ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ ਅਤੇ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

 

ਇਥੇ ਸੀਆਈਆਈ ਵੱਲੋਂ ਕਰਵਾਏ ਗਏ 8ਵੇਂ ਇਨਵੈਸਟ ਨਾਰਥ ਸੰਮੇਲਨ ਦੌਰਾਨ ਪੰਜਾਬ ਵਿੱਚ ਸਨਅਤੀ ਮਾਹੌਲ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਯਾਦ ਕੀਤਾ। ਪੰਜਾਬ ਵਿਰਸੇ ਅਤੇ ਸੱਭਿਅਤਾ ਦਾ ਪੰਘੂੜਾ ਰਿਹਾ ਹੈ ਅਤੇ ਇਸ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਦਰੂਨੀ ਤੇ ਬਾਹਰੀ ਰੱਖਿਆ ਕੀਤੇ ਜਾਣ ਕਾਰਨ ਹੀ ਪੰਜਾਬ ਨੂੰ ਦੇਸ਼ ਦੀ ‘ਖੜਗ ਭੁਜਾਦਾ ਖਿਤਾਬ ਮਿਲਿਆ ਹੈ। ਪਰ ਬਦਕਿਸਮਤੀ ਨਾਲ ਪੰਜਾਬ ਨੂੰ ਅਤਿਵਾਦ ਅਤੇ ਹਿੰਸਾ ਦੇ ਕਾਲੇ ਦੌਰ ਵਿੱਚੋਂ ਲੰਘਣਾ ਪਿਆ, ਜਿਸ ਕਾਰਨ ਇਸ ਦੀ ਆਰਥਿਕ ਰਫ਼ਤਾਰ ਅਤੇ ਖ਼ੁਸ਼ਹਾਲੀ ਰੁਕ ਗਈ।

 

ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਆਪਣੇ ਜੁਝਾਰੂ ਜਜ਼ਬੇ ਨਾਲ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਹੈ। ਉਨਾਂ ਕਿਹਾ ਕਿ ਸ਼ਾਇਦ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜੋ ਐਨੀਂ ਉਥਲ-ਪੁਥਲ ਬਾਅਦ ਮੁੜ ਆਪਣੇ ਪੈਰਾਂ ’ਤੇ ਖੜਾ ਹੋਇਆ ਹੈ।

 

ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮਾਰਚ 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਸਾਰ ਸੂਬੇ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਅਤੇ ਸਰਬਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਗਏ। ਮੌਜੂਦਾ ਸਰਕਾਰ ਦੇ ਨਿਵੇਸ਼ ਪੱਖੀ ਉੱਦਮਾਂ ਸਦਕਾ ਸਨਅਤਾਂ ਪੰਜਾਬ ਵੱਲ ਰੁਖ ਕਰ ਰਹੀਆਂ ਹਨ, ਜੋ ਕਿ ਪਿਛਲੀ ਸਰਕਾਰ ਸਮੇਂ ਇਥੋਂ ਕੂਚ ਕਰ ਰਹੀਆਂ ਸਨ।

 

ਉਨ੍ਹਾਂ ਕਿਹਾ ਕਿ ਨਿਵੇਸ਼ ਪੱਖੀ ਮਾਹੌਲ ਅਤੇ ਨੀਤੀਆਂ ਕਾਰਨ ਉੱਦਮੀਆਂ ਵਿੱਚ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਵਧਿਆ ਹੈ ਅਤੇ ਰਾਜ ਦੇ ਸਨਅਤੀ ਵਿਕਾਸ ਨਵੀਂ ਸਾਰਥਿਕ ਲਹਿਰ ਆਈ ਹੈ। ਇਸੇ ਦਾ ਨਤੀਜਾ ਹੈ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਨਿਵੇਸ਼ ਹੋਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸੀ.ਆਈ.ਆਈ. ਪੰਜਾਬ ਰਾਜ ਅਤੇ ਸੀ.ਈ.ਓ. ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਦੇ ਚੇਅਰਮੈਨ ਹਰੀਸ਼ ਚਵਾਨ, ਕਲਾਸ ਇੰਡੀਆ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਰਾਮ ਕਨਨ, ਗੋਦਰੇਜ਼ ਟਾਈਸਨ ਦੇ ਸੀ.ਈ.ਓ. ਪ੍ਰਸ਼ਾਂਤ ਵਾਟਕਰ, ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਐਮ.ਡੀ. ਅਤੇ ਸੀ.ਈ.ਓ. ਪ੍ਰਭ ਦਾਸ ਅਤੇ ਟ੍ਰਾਇਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਸਣੇ ਪੰਜ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਆਪਣਾ ਬਿਜਨਸ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸੂਬੇ ਦੀ ਉਦਯੋਗਿਕ ਵਪਾਰਕ ਵਿਕਾਸ ਨੀਤੀ ਦੀ ਸਫ਼ਲਤਾ ਅਤੇ ਆਪਣੇ ਪਾਸਾਰ ਦੀ ਯੋਜਨਾ ਬਾਰੇ ਵੀ ਦੱਸਿਆ।

 

ਇਨਾਂ ਉਦਯੋਗਪਤੀਆਂ ਨੂੰ ਪੰਜਾਬ ਆ ਕੇ ਆਈ.ਟੀ. ਅਤੇ ਆਈ.ਟੀ.ਈ.ਐਸ., ਆਟੋ ਐਨਸਿਲਰੀਜ਼ ਅਤੇ ਟੈਕਸਟਾਇਲ ਵਰਗੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਲਈ ਸੱਦਾ ਦਿੱਤਾ ਗਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Manpreet Badal told industrialists at Karnataka the benefits of investing in Punjab